Homeਪੰਜਾਬਈ.ਡੀ. ਨੇ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਵਾਸੀ ਹਰਜੀਤ ਸਿੰਘ ਦੇ ਘਰ...

ਈ.ਡੀ. ਨੇ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਵਾਸੀ ਹਰਜੀਤ ਸਿੰਘ ਦੇ ਘਰ ਮਾਰਿਆ ਛਾਪਾ

ਮੁਕਤਸਰ ਸਾਹਿਬ : ਜ਼ਿਲ੍ਹੇ ਦੇ ਪਿੰਡ ਸ਼ਾਮ ਖੇੜਾ ਵਿੱਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਨੇ ਛਾਪਾ ਮਾਰਿਆ। ਜਾਣਕਾਰੀ ਅਨੁਸਾਰ, ਚੰਡੀਗੜ੍ਹ ਤੋਂ ਆਈ ਈ.ਡੀ. ਟੀਮ ਨੇ ਪਿੰਡ ਵਾਸੀ ਹਰਜੀਤ ਸਿੰਘ ਦੇ ਘਰ ਤੜਕੇ ਰੇਡ ਮਾਰੀ।

ਸਵੇਰ ਤੋਂ ਹੀ ਈ.ਡੀ. ਅਧਿਕਾਰੀ ਹਰਜੀਤ ਸਿੰਘ ਤੋਂ ਪੁੱਛਗਿੱਛ ਕਰ ਰਹੇ ਹਨ, ਅਤੇ ਘਰ ਦੇ ਅੰਦਰੋਂ ਕਈ ਮਹੱਤਵਪੂਰਨ ਦਸਤਾਵੇਜ਼ਾਂ ਦੀ ਜਾਂਚ ਅਤੇ ਜ਼ਬਤ ਕੀਤੀ ਜਾ ਰਹੀ ਹੈ। ਟੀਮ ਨੇ ਕਾਰਵਾਈ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਿਸ ਕਾਰਨ ਮਾਮਲੇ ਬਾਰੇ ਸਪੱਸ਼ਟ ਜਾਣਕਾਰੀ ਇਸ ਵੇਲੇ ਸਾਹਮਣੇ ਨਹੀਂ ਆਈ ਹੈ।

ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਪਾਇਆ ਹੈ ਕਿ ਈਡੀ ਦੀ ਇਹ ਰੇਡ ਕਿਸ ਮਾਮਲੇ ਨਾਲ ਸਬੰਧਤ ਹੈ। ਸਥਾਨਕ ਪੁਲਿਸ ਨੂੰ ਵੀ ਮਾਮਲੇ ਦੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ, ਇਲਾਕੇ ਵਿੱਚ ਈਡੀ ਦੀ ਇਸ ਅਚਾਨਕ ਕਾਰਵਾਈ ਨੇ ਲੋਕਾਂ ਵਿੱਚ ਹਲਚਲ ਮਚਾ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments