Homeਪੰਜਾਬਪੰਜਾਬ 'ਚ ਫਿਲਮ ਐਮਰਜੈਂਸੀ 'ਤੇ ਪਾਬੰਦੀ ਲਾਉਣ ਦੀ ਮੰਗ, SGPC ਮੁੱਖੀ ਨੇ...

ਪੰਜਾਬ ‘ਚ ਫਿਲਮ ਐਮਰਜੈਂਸੀ ‘ਤੇ ਪਾਬੰਦੀ ਲਾਉਣ ਦੀ ਮੰਗ, SGPC ਮੁੱਖੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਅਮ੍ਰਿਤਸਰ : ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਖਤਮ ਹੋਣ ਦੇ ਸੰਕੇਤ ਨਹੀਂ ਦੇ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿਚ ਰਿਲੀਜ਼ ਹੋਣ ਤੋਂ ਰੋਕਣ ਦੀ ਮੰਗ ਕੀਤੀ ਹੈ।

SGPC ਨੇ ਫਿਲਮ ‘ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲਣ ਤੋਂ ਬਾਅਦ ਇਹ ਫਿਲਮ 17 ਜਨਵਰੀ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੁੱਦੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪੈਦਾ ਹੋਵੇਗਾ। ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿਚ ਇਸ ਫਿਲਮ ‘ਤੇ ਪਾਬੰਦੀ ਲਗਾਵੇ। ਜੇਕਰ ਇਹ ਫ਼ਿਲਮ ਰਿਲੀਜ਼ ਹੋਈ ਤਾਂ ਸ਼੍ਰੋਮਣੀ ਕਮੇਟੀ ਇਸਦਾ ਸਖ਼ਤ ਵਿਰੋਧ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments