ਪੰਜਾਬ : ਖਨੌਰੀ ਬਾਰਡਰ (Khanuri border) ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਦੀ ਹਾਲਤ ਖਰਾਬ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇੱਕ 35 ਸਾਲਾ ਕਿਸਾਨ ਨੂੰ ਮਿਰਗੀ ਦਾ ਦੌਰਾ ਪਿਆ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਦਿਨ ਤੋਂ 111 ਕਿਸਾਨ ਮਰਨ ਵਰਤ ‘ਤੇ ਸਨ। ਇਨ੍ਹਾਂ ਵਿੱਚੋਂ ਇੱਕ ਕਿਸਾਨ ਨੂੰ ਅੱਜ ਮਿਰਗੀ ਦਾ ਦੌਰਾ ਪਿਆ ਹੈ। ਇਸ ਤੋਂ ਬਾਅਦ ਸਰਹੱਦ ‘ਤੇ ਹੰਗਾਮਾ ਹੋ ਗਿਆ ਹੈ।