ਨਵੀਂ ਦਿੱਲੀ : ਦਿੱਲੀ ਵਿਚ ਇਸ ਸਮੇਂ ਸਿਆਸੀ ਪਾਰਾ ਪੂਰਾ ਉਪਰ ਚੜ੍ਹਿਆ ਹੋਇਆ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਸਵੇਰੇ ਪੀਐਮ ਮੋਦੀ ਨੂੰ ਚਿੱਠੀ ਲਿਖੀ। ਇਸ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਲੀ ਮੈਟਰੋ ਦੇ ਕਿਰਾਏ ਵਿੱਚ 50 ਫੀਸਦੀ ਛੋਟ ਦੇਣ ਦੀ ਮੰਗ ਕੀਤੀ।
ਕੇਜਰੀਵਾਲ ਨੇ ਕਿਹਾ ਅਸੀਂ ਦਿੱਲੀ ਸਰਕਾਰ ਦੀ ਤਰਫੋਂ ਬੱਸ ‘ਚ ਵਿਦਿਆਰਥੀਆਂ ਦੀ ਮੁਫਤ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ, ਪਰ ਦਿੱਲੀ ਮੈਟਰੋ ਪ੍ਰੋਜੈਕਟ ‘ਚ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ 50-50 ਦਾ ਸਹਿਯੋਗ ਹੈ। ਇਸ ਲਈ ਕਿਰਾਏ ਵਿੱਚ ਢਿੱਲ ਦੇਣ ਲਈ ਕੇਂਦਰ ਦਾ ਸਹਿਯੋਗ ਜ਼ਰੂਰੀ ਹੈ। ਦਿੱਲੀ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।