ਨਵੀਂ ਦਿੱਲੀ : ਭਾਰਤ ਦੇ ਓਲੰਪਿਕ ਗੋਲਡ ਮੈਡਲਿਸਟ ਅਤੇ ਵਿਸ਼ਵ ਚੈਂਪੀਅਨ ਨੀਰਜ ਚੋਪੜਾ (World Champion Neeraj Chopra) ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੇ ਆਪਣੀ ਪਤਨੀ ਹਿਮਾਨੀ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਜੀਵਨ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। ਹਿਮਾਨੀ ਸੋਨੀਪਤ ਦੀ ਰਹਿਣ ਵਾਲੀ ਹੈ।