ਪੰਜਾਬ : ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਦੇ ਕਿਸਾਨਾਂ ਨੇ ਭਲਕੇ ਹੋਣ ਵਾਲਾ ਦਿੱਲੀ ਕੂਚ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 14 ਫ਼ਰਵਰੀ ਨੂੰ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਮੀਟਿੰਗ ਕਰਨੀ ਚਾਹੀਦੀ ਹੈ।
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 21 ਜਨਵਰੀ ਨੂੰ ਕੀਤਾ ਜਾਣ ਵਾਲਾ ਦਿੱਲੀ ਕੂਚ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 26 ਜਨਵਰੀ ਤੋਂ ਬਾਅਦ ਲਿਆ ਜਾਵੇਗਾ।