ਲੁਧਿਆਣਾ : ਲੁਧਿਆਣਾ ਨੂੰ ਅੱਜ ਆਪਣਾ 7ਵਾਂ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਮੇਅਰ ਐਲਾਨ ਦਿੱਤਾ ਹੈ। ਉਹ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਬਣ ਗਈ ਹੈ। ਇਸ ਦੇ ਨਾਲ ਹੀ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ। ਉਨ੍ਹਾਂ ਅੱਜ ਹੀ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗ ਗਈ ਹੈ।
ਇਸ ਦੌਰਾਨ ਨਵ-ਨਿਯੁਕਤ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮੂਹ ਕੌਂਸਲਰਾਂ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੇਅਰ ਦੀ ਜ਼ਿੰਮੇਵਾਰੀ ਦਿੱਤੇ ਜਾਣ ‘ਤੇ ਪਾਰਟੀ ਦੀ ਸਥਾਨਕ ਲੀਡਰਸ਼ਿਪ ਅਤੇ ਹਾਈਕਮਾਂਡ ਦਾ ਧੰਨਵਾਦ ਕੀਤਾ।