ਚੰਡੀਗੜ੍ਹ : ਪੰਜਾਬ ਦੀਆਂ ਗੱਡੀਆਂ ਤੋਂ ਦਿੱਲੀ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਬੀ.ਜੇ.ਪੀ ਲੀਡਰ ਪਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਸੁਰੱਖਿਆ ਲਈ ਖਤਰਾ ਕਰਾਰ ਦਿੱਤਾ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇੱਥੇ ਹਰ ਸੂਬੇ ਤੋਂ ਲੋਕ ਆਉਂਦੇ ਹਨ। ਇੱਥੇ ਹਰ ਸੂਬੇ ਦੀਆਂ ਨੰਬਰਾਂ ਵਾਲੀਆਂ ਗੱਡੀਆਂ ਚੱਲਦੀਆਂ ਹਨ। ਕਿਸੇ ਵੀ ਸੂਬੇ ਦੇ ਨੰਬਰ ਵਾਲੀ ਗੱਡੀ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾ ਸਕਦੀ ਹੈ, ਇਸ ‘ਤੇ ਕੋਈ ਪਾਬੰਦੀ ਨਹੀਂ ਹੈ।
ਵੀਡੀਓ ਸ਼ੇਅਰ ਕਰਦਿਆਂ ਸੀ.ਐਮ ਮਾਨ ਨੇ ਕਿਹਾ ਬੀ.ਜੇ.ਪੀ ਦਾ ਇਹ ਬਿਆਨ ਸੁਣੋ। ਇਹ ਪੰਜਾਬੀਆਂ ਲਈ ਬੇਹੱਦ ਖ਼ਤਰਨਾਕ, ਚਿੰਤਾਜਨਕ ਅਤੇ ਅਪਮਾਨ ਵਾਲਾ ਹੈ। ਇਹ ਪੰਜਾਬ ਦੇ ਨੰਬਰ ਵਾਲੀਆਂ ਗੱਡੀਆਂ ਨੂੰ ਨਿਸ਼ਾਨਾਂ ਬਣਾ ਕੇ ਕਹਿ ਰਹੇ ਹਨ ਕਿ ਪੰਜਾਬ ਦੀਆਂ ਗੱਡੀਆਂ ਦਿੱਲੀ ‘ਚ ਕਿਉਂ ਘੁੰਮ ਰਹੀਆਂ ਨੇ? ਉਹ ਇੱਦਾਂ ਕਹਿ ਰਹੇ ਨੇ ਜਿਵੇਂ ਪੰਜਾਬੀ ਦੇਸ਼ ਦੀ ਸੁਰੱਖਿਆ ਲਈ ਖਤਰਾ ਹਨ। ਇਹ ਮੇਰੇ ਅਤੇ ਦੇਸ਼ ਦੇ ਹਰ ਪੰਜਾਬੀ ਲਈ ਬਹੁਤ ਹੀ ਅਪਮਾਨ ਵਾਲੀ ਗੱਲ ਹੈ। ਅੱਜ ਹਰ ਪੰਜਾਬੀ ਬੇਹੱਦ ਦਰਦ ਅਤੇ ਅਪਮਾਨ ਮਹਿਸੂਸ ਕਰ ਰਿਹਾ ਹੈ। ਆਪਣੀ ਗੰਦੀ ਰਾਜਨੀਤੀ ਲਈ ਇਸ ਤਰ੍ਹਾਂ ਪੰਜਾਬੀਆਂ ਦੀ ਦੇਸ਼ ਭਗਤੀ ‘ਤੇ ਸਵਾਲ ਚੁੱਕਣਾ ਠੀਕ ਨਹੀਂ ਹੈ।
ਅਮਿਤ ਸ਼ਾਹ ਜੀ, ਤੁਸੀਂ ਨਾ ਦੇਸ਼ ਦੇ ਬਾਰਡਰ ਨੂੰ ਸੁਰੱਖਿਅਤ ਰੱਖ ਪਾ ਰਹੇ ਹੋ ਤੇ ਨਾ ਹੀ ਦਿੱਲੀ ਨੂੰ। ਇੰਨੇ ਹਜ਼ਾਰਾਂ ਬੰਗਲਾਦੇਸ਼ੀ ਅਤੇ ਰੋਹਿੰਗਿਆ ਪੂਰੇ ਦੇਸ਼ ਵਿੱਚ ਆ ਰਹੇ ਨੇ, ਤੁਹਾਨੂੰ ਉਨ੍ਹਾਂ ਨਾਲ ਕੋਈ ਸਮੱਸਿਆ ਨਹੀਂ ਹੈ? ਪਰ ਪੰਜਾਬ ਤੋਂ ਦਿੱਲੀ ਆਉਣ ਵਾਲੇ ਪੰਜਾਬੀਆਂ ਨੂੰ ਤੁਸੀਂ ਦੇਸ਼ ਲਈ ਖ਼ਤਰਾ ਕਹਿ ਰਹੇ ਹੋ। ਤੁਹਾਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਦਰਅਸਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨਵੀਂ ਦਿੱਲੀ ਵਿੱਚ ਭਾਜਪਾ ਆਗੂ ਵੱਲੋਂ ਪੰਜਾਬੀਆਂ ਦੇ ਦਿੱਲੀ ਵਿੱਚ ਦਾਖਲੇ ਨੂੰ ਲੈ ਕੇ ਅਪਸ਼ਬਦ ਬੋਲਣ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਫ਼ਾ ਹੋ ਗਏ। ਉਨ੍ਹਾਂ ਭਾਜਪਾ ਆਗੂ ਵੱਲੋਂ ਪੰਜਾਬੀਆਂ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਸੀ.ਐਮ ਮਾਨ ਨੇ ਆਪਣੇ ਐਕਸ ਖਾਤੇ ਰਾਹੀਂ ਕਿਹਾ ਕਿ ‘ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਿੱਥੇ ਦੇਸ਼ ਦੇ ਹਰ ਸੂਬੇ ਤੋਂ ਲੋਕ ਆਉਂਦੇ ਹਨ। ਇੱਥੇ ਹਰ ਸੂਬੇ ਦੇ ਨੰਬਰ ਦੀਆਂ ਗੱਡੀਆਂ ਚਲਦੀਆਂ ਹਨ।