ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ACB) ਨੇ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਵਿਭਾਗ ‘ਚ ਚੋਣ ਪ੍ਰਕਿਰਿਆ ‘ਚ ਕਥਿਤ ਬੇਨਿਯਮੀਆਂ ਦੇ ਸਬੰਧ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਏ.ਸੀ.ਬੀ. ਦੇ ਇਕ ਬੁਲਾਰੇ ਨੇ ਬੀਤੇ ਦੱਸਿਆ ਕਿ ਜਾਂਚ ਦੇ ਸਿਲਸਿਲੇ ‘ਚ ਏ.ਸੀ.ਬੀ ਸੈਂਟਰਲ ਨੇ ਅਦਾਲਤ ਤੋਂ ਤਲਾਸ਼ੀ ਵਾਰੰਟ ਹਾਸਲ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ‘ਚ 6 ਵੱਖ-ਵੱਖ ਥਾਵਾਂ ‘ਤੇ ਮੁਲਜ਼ਮਾਂ ਦੇ ਘਰ, ਦਫਤਰ ਅਤੇ ਸਰਕਾਰੀ ਕੁਆਰਟਰਾਂ ‘ਤੇ ਛਾਪੇਮਾਰੀ ਕੀਤੀ। ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਸੀ ਕਿ ਵਿਭਾਗ ਵਿੱਚ ਫਾਇਰਮੈਨ ਅਤੇ ਫਾਇਰਮੈਨ ਡਰਾਈਵਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ ਅਤੇ ਕੁਝ ਉਮੀਦਵਾਰਾਂ ਨੂੰ ਅਣਉਚਿਤ ਲਾਭ ਦਿੱਤਾ ਗਿਆ ਸੀ।
ਸ਼ਿਕਾਇਤਾਂ ਅਨੁਸਾਰ ਵਿਭਾਗ ਵਿੱਚ ਨਿਯੁਕਤੀਆਂ ਲਈ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ , ਜਿਸ ਤੋਂ ਬਾਅਦ ਏ.ਸੀ.ਬੀ ਨੇ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਵੱਖ-ਵੱਖ ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਅਪਰਾਧਿਕ ਦਸਤਾਵੇਜ਼ ਜ਼ਬਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।