Homeਪੰਜਾਬਪੰਜਾਬ ਸਰਕਾਰ ਨੇ ਤਹਿਸੀਲਾਂ ‘ਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਕੀਤੇ...

ਪੰਜਾਬ ਸਰਕਾਰ ਨੇ ਤਹਿਸੀਲਾਂ ‘ਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਕੀਤੇ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫ਼ਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ ਲਗਾਏ ਹਨ ਜੋ ਕੰਮ ਕਾਜ ਉੱਤੇ ਨਜ਼ਰ ਰੱਖਣਗੇ। ਪੰਜਾਬ ਸਰਕਾਰ ਵੱਲੋਂ ਹੁਕਮ ਕੀਤੇ ਗਏ ਹਨ ਇੰਨ੍ਹਾ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਪੂਰੇ ਦਫ਼ਤਰ ਦੀ ਨਿਗਰਾਨੀ ਕੀਤੀ ਜਾ ਸਕੇ।

ਇਹ ਕੈਮਰੇ ਲਗਾਉਣ ਦਾ ਮੰਤਵ ਇਹ ਹੈ ਕਿ ਡਿਪਟੀ ਕਮਿਸ਼ਨਰ ਚੈਕ ਕਰ ਸਕਣ ਕਿ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਆਪਣੇ ਦਫ਼ਤਰ ਵਿੱਚ ਉਪਲੱਬਧ ਹੋ ਕੇ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਵੇਖ ਸਕਣ ਕਿ ਪਬਲਿਕ ਨੂੰ ਵਸੀਕੇ ਦਰਜ ਕਰਵਾਉਣ ਵਿੱਚ ਕੋਈ ਔਖਿਆਈ ਤਾਂ ਨਹੀਂ ਆ ਰਹੀ। ਇਹ ਕੈਮਰੇ ਲਗਾਉਣ ਦਾ ਇੱਕ ਹੋਰ ਮਹੱਤਵਪੂਰਨ ਮੰਤਵ ਵਸੀਕੋ ਤਸਦੀਕ ਕਰਨ ਵਿੱਚ ਪਾਰਦਰਸ਼ਿਤਾ ਲਿਆਉਣਾ ਹੈ। ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਦਫ਼ਤਰਾਂ ਵਿੱਚ ਕੈਮਰਿਆ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਗਿਆ ਹੈ ਤਾਂ ਪੂਰੇ ਕੰਮਕਾਜ ਉੱਤੇ ਨਜ਼ਰ ਰੱਖੀ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments