Homeਪੰਜਾਬਪੰਜਾਬ ਯੂਨੀਵਰਸਿਟੀ ਮਾਮਲਾ : ਬੈਰੀਕੇਡ ਤੋੜ ਕੇ ਯੂਨੀਵਰਸਿਟੀ 'ਚ ਦਾਖਲ ਹੋਏ ਪ੍ਰਦਰਸ਼ਨਕਾਰੀ

ਪੰਜਾਬ ਯੂਨੀਵਰਸਿਟੀ ਮਾਮਲਾ : ਬੈਰੀਕੇਡ ਤੋੜ ਕੇ ਯੂਨੀਵਰਸਿਟੀ ‘ਚ ਦਾਖਲ ਹੋਏ ਪ੍ਰਦਰਸ਼ਨਕਾਰੀ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿ ਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ ਹੈ। ਵਿਦਿਆਰਥੀ ਸੈਨੇਟ ਚੋਣਾਂ ਦਾ ਤੁਰੰਤ ਐਲਾਨ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।

ਹਾਲਾਂਕਿ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਪਰ ਪ੍ਰਦਰਸ਼ਨਕਾਰੀ ਯੂਨੀਵਰਸਿਟੀ ਦੇ ਗੇਟ ਨੰਬਰ 1 ‘ਤੇ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵਿੱਚ ਦਾਖਲ ਹੋ ਗਏ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ । ਇਸ ਸਮੇਂ ਯੂਨੀਵਰਸਿਟੀ ਦੇ ਸਾਰੇ ਗੇਟਾਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਬਾਹਰੋਂ ਆਉਣ ਤੋਂ ਰੋਕਣ ਲਈ ਸੀਲ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ਭਰ ਵਿੱਚ ਸੁਰੱਖਿਆ ਅਤੇ ਚੌਕਸੀ ਵਧਾ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments