Homeਪੰਜਾਬਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀ ਨੇ ਸਰਕਾਰ ਨੂੰ ਦਿੱਤੀ...

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀ ਨੇ ਸਰਕਾਰ ਨੂੰ ਦਿੱਤੀ ਸਿੱਧੀ ਚੇਤਾਵਨੀ

ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵਿਚਕਾਰ ਤਣਾਅ ਇੱਕ ਵਾਰ ਫਿਰ ਵਧਦਾ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਨੂੰ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਉਹ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਕਰਮਚਾਰੀ ਕਈ ਮਹੀਨਿਆਂ ਤੋਂ ਰੈਗੂਲਰ ਕਰਨ, ਤਨਖਾਹਾਂ ਵਿੱਚ ਵਾਧੇ ਅਤੇ ਬਿਹਤਰ ਸੇਵਾ ਹਾਲਤਾਂ ਦੀ ਮੰਗ ਕਰ ਰਹੇ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਯੂਨੀਅਨ ਆਗੂ ਜਗਤਾਰ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ, ਪੰਜਾਬ ਸਰਕਾਰ ਨੇ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਫਾਈਲਾਂ ਵਿਭਾਗਾਂ ਵਿਚਕਾਰ ਘੁੰਮ ਰਹੀਆਂ ਹਨ।

ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਅੱਜ , 12 ਨਵੰਬਰ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਜਾਂ ਜੇਕਰ ਯੂਨੀਅਨ ਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਰਵੱਈਆ ਸਕਾਰਾਤਮਕ ਨਹੀਂ ਹੁੰਦਾ, ਤਾਂ ਅੱਜ ਦੁਪਹਿਰ ਜਾਂ ਭਲਕੇ ਸਵੇਰ ਤੋਂ ਸੂਬੇ ਵਿੱਚ ਟਰਾਂਸਪੋਰਟ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ। ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਅਣਗੌਲਿਆ ਕਰ ਰਹੀ ਹੈ, ਜਦੋਂ ਕਿ ਇਨ੍ਹਾਂ ਹੀ ਮੁਲਾਜ਼ਮਾਂ ਨੇ ਔਖੇ ਹਾਲਾਤਾਂ ਵਿੱਚ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਲਈ ਮਜਬੂਰ ਹੋਣਗੇ। ਯੂਨੀਅਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਆਵਾਜ਼ ਨੂੰ ਅਣਗੌਲਿਆ ਕੀਤਾ ਗਿਆ ਤਾਂ ਇਸ ਵਾਰ ਅੰਦੋਲਨ ਪਹਿਲਾਂ ਨਾਲੋਂ ਵੀ ਤੇਜ਼ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments