ਪਟਿਆਲਾ : ਅੱਜ ਪੂਰਾ ਦੇਸ਼ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਸਮਾਗਮ ਲਈ ਰਾਜਧਾਨੀ ਦਿੱਲੀ ਤੋਂ ਲੈ ਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਹੈੱਡਕੁਆਰਟਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਲਹਿਰਾਇਆ ਤਿਰੰਗਾ
ਪ੍ਰਾਪਤ ਜਾਣਕਾਰੀ ਅਨੁਸਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਕੌਮੀ ਤਿਰੰਗਾ ਲਹਿਰਾਇਆ, ਜਦਕਿ ਸੀ.ਐਮ ਭਗਵੰਤ ਮਾਨ (CM Bhagwant Maan) ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ। ਇਨ੍ਹਾਂ ਤੋਂ ਇਲਾਵਾ ਰਾਜ ਦੇ ਮੰਤਰੀਆਂ ਵੱਲੋਂ ਹੋਰ ਜ਼ਿਲ੍ਹਿਆਂ ਵਿੱਚ ਵੀ ਤਿਰੰਗਾ ਲਹਿਰਾਇਆ ਗਿਆ।
ਪੰਜਾਬ ਵਿੱਚ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਸੀ ਕਿ ਰਾਜ ਦੀ ਪੁਲਿਸ ਗਣਤੰਤਰ ਦਿਵਸ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡੀ.ਜੀ.ਪੀ. ਨੇ ਕਿਹਾ ਸੀ ਕਿ ਸਾਰੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਉਪਾਅ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤਮਾਨ ਨੇ ਦੇਸ਼ ਵਾਸੀਆਂ ਨੂੰ 76ਵੇਂ ਗਣਤੰਤਰ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ
ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਉਹ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ‘ਗਣਤੰਤਰ ਦਿਵਸ’ ਦੀ ਸ਼ੁਭਕਾਮਨਾਵਾਂ ਦਿੰਦੇ ਹਨ। ਅੱਜ ਦੇ ਦਿਨ 1950 ਵਿੱਚ ਸਾਡਾ ਸੰਵਿਧਾਨ ਲਾਗੂ ਹੋਇਆ, ਜੋ ਸਾਨੂੰ ਸਾਰਿਆਂ ਨੂੰ ਬਰਾਬਰੀ ਦਾ ਅਧਿਕਾਰ ਦਿੰਦਾ ਹੈ। ਆਓ ਆਪਣੇ ਦੇਸ਼ ਦੀ ਸੁਨਹਿਰੀ ਵਿਰਾਸਤ ਨੂੰ ਯਾਦ ਕਰੀਏ ਅਤੇ ਇਸ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰੀਏ।