Homeਦੇਸ਼ਦਿੱਲੀ ਦੇ ਸਿੰਧੂ ਅਪਾਰਟਮੈਂਟਸ ’ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਦਿੱਲੀ ਦੇ ਸਿੰਧੂ ਅਪਾਰਟਮੈਂਟਸ ’ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਨਵੀਂ ਦਿੱਲੀ : ਦਿੱਲੀ ਦੇ ਕੇਂਦਰ ਵਿੱਚ ਸਥਿਤ ਸਿੰਧੂ ਅਪਾਰਟਮੈਂਟ, ਜੋ ਕਿ ਸੰਸਦ ਮੈਂਬਰਾਂ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣਿਆ ਜਾਂਦਾ ਹੈ, ਬੀਤੀ ਸ਼ਾਮ ਅਚਾਨਕ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਗਰਾਊਂਡ ਫਲੋਰ ‘ਤੇ ਸਥਿਤ ਬਿਜਲੀ ਬੋਰਡ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕੁਝ ਵਾਹਨਾਂ ਅਤੇ ਕੰਧਾਂ ਨੂੰ ਨੁਕਸਾਨ ਪਹੁੰਚਿਆ।

ਬਿਜਲੀ ਬੋਰਡ ਵਿੱਚ ਸ਼ਾਰਟ ਸਰਕਿਟ ਨਾਲ ਮਚਿਆ ਹੜਕੰਪ

ਸਥਾਨਕ ਨਿਵਾਸੀਆਂ ਦੇ ਅਨੁਸਾਰ, ਸ਼ਾਮ ਕਰੀਬ 6:45 ਵਜੇ ਅਚਾਨਕ ਅਪਾਰਟਮੈਂਟ ਦੇ ਹੇਠਾਂ ਤੋਂ ਅਚਾਨਕ ਧੂੰਆਂ ਉੱਠਦਾ ਦਿੱਖਿਆ। ਕੁਝ ਮਿੰਟਾਂ ਵਿੱਚ ਹੀ ਅੱਗ ਤੇਜ਼ੀ ਨਾਲ ਫੈਲਣ ਲੱਗੀ, ਜਿਸ ਤੋਂ ਬਾਅਦ ਪੂਰੇ ਕੰਪਲੈਕਸ ਵਿੱਚ ਹਫੜਾ-ਦਫੜੀ ਮੱਚ ਗਈ। ਸੰਸਦ ਮੈਂਬਰਾਂ ਦੇ ਪਰਿਵਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਇਮਾਰਤ ਖਾਲੀ ਕੀਤੀ ਅਤੇ ਅੱਗ ਬੁਝਾਊ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਤਿੰਨ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ ਅਤੇ ਲਗਭਗ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਫਾਇਰ ਵਿਭਾਗ ਦੀ ਤੁਰੰਤ ਕਾਰਵਾਈ ਨਾਲ ਟਲ ਗਿਆ ਵੱਡਾ ਹਾਦਸਾ

ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਇਲੈਕਟ੍ਰਿਕ ਪੈਨਲ ਬੋਰਡ ਵਿੱਚ ਹੋਇਆ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ। ਜੇਕਰ ਸਮੇਂ ਸਿਰ ਸੂਚਨਾ ਨਾ ਦਿੱਤੀ ਜਾਂਦੀ, ਤਾਂ ਅੱਗ ਉੱਪਰਲੀਆਂ ਮੰਜ਼ਿਲਾਂ ਤੱਕ ਪਹੁੰਚ ਸਕਦੀ ਸੀ ਅਤੇ ਵੱਡਾ ਹਾਦਸਾ ਹੋ ਸਕਦਾ ਸੀ। ਅੱਗ ਬੁਝਾਉਣ ਦੌਰਾਨ ਕੁਝ ਕਰਮਚਾਰੀਆਂ ਨੂੰ ਹਲਕਾ ਸਾਹ ਲੈਣ ਵਿੱਚ ਦਿੱਕਤ ਆਈ, ਜਿਨ੍ਹਾਂ ਨੂੰ ਮੌਕੇ ‘ਤੇ ਹੀ ਮੁੱਢਲਾ ਇਲਾਜ ਦਿੱਤਾ ਗਿਆ। ਮੌਕੇ ‘ਤੇ ਮੌਜੂਦ BSES ਦੀ ਟੀਮ ਨੇ ਤੁਰੰਤ ਬਿਜਲੀ ਸਪਲਾਈ ਬੰਦ ਕਰ ਦਿੱਤੀ ਤਾਕਿ ਹਾਦਸਾ ਵਧਣ ਤੋਂ ਰੋਕਿਆ ਜਾ ਸਕੇ।

ਸੰਸਦ ਮੈਂਬਰਾਂ ਨੇ ਪ੍ਰਗਟ ਕੀਤੀ ਚਿੰਤਾ, ਸੁਰੱਖਿਆ ਪ੍ਰਬੰਧਾਂ ‘ਤੇ ਉਠਾਏ ਸਵਾਲ

ਇਸ ਘਟਨਾ ਤੋਂ ਬਾਅਦ, ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਉਠਾਏ ਹਨ। ਕੁਝ ਸੰਸਦ ਮੈਂਬਰਾਂ ਨੇ ਕਿਹਾ ਕਿ ਅਪਾਰਟਮੈਂਟਾਂ ਵਿੱਚ ਲੱਗੇ ਬਿਜਲੀ ਬੋਰਡ ਪੁਰਾਣੇ ਹੋ ਚੁੱਕੇ ਹਨ ਤੇ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਸਰਕਾਰ ਅਤੇ ਹਾਊਸਿੰਗ ਵਿਭਾਗ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਰਕਾਰੀ ਆਵਾਸਾਂ ਵਿੱਚ ਅੱਗ ਬੁਝਾਊ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਦਿੱਲੀ ਪੁਲਿਸ ਨੇ ਅੱਗ ਲੱਗਣ ਦੇ ਕਾਰਨਾਂ ਦੀ ਵਿਸਤ੍ਰਿਤ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ BSES ਦੀ ਤਕਨੀਕੀ ਟੀਮ ਵੀ ਮੌਕੇ ‘ਤੇ ਮੌਜੂਦ ਹੈ ਅਤੇ ਸ਼ਾਰਟ ਸਰਕਟ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਦਿੱਲੀ ਵਿੱਚ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਨੇ ਫਿਰ ਸਵਾਲ

ਇਹ ਘਟਨਾ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਦਿੱਲੀ ਵਿੱਚ ਸਰਕਾਰੀ ਇਮਾਰਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕੁਝ ਮਹੀਨੇ ਪਹਿਲਾਂ ਐਮ.ਪੀ. ਫਲੈਟਸ ਅਤੇ ਅਸ਼ੋਕਾ ਰੋਡ ਉੱਤੇ ਸਰਕਾਰੀ ਰਿਹਾਇਸ਼ਾਂ ਵਿੱਚ ਵੀ ਇਸੇ ਤਰ੍ਹਾਂ ਦੇ ਹਾਦਸੇ ਹੋਏ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਮਾਰਤਾਂ ਦਾ ਵਾਇਰਿੰਗ ਸਿਸਟਮ ਬਹੁਤ ਪੁਰਾਣਾ ਹੋ ਚੁੱਕਾ ਹੈ, ਜਿਸ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਖਤਰਾ ਬਣਿਆ ਰਹਿੰਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments