ਪਟਿਆਲਾ: ਇੰਗਲੈਂਡ (England) ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਪਟਿਆਲਾ (Patiala) ਦੇ ਪਿੰਡ ਘੜਾਮ (Ghadam village) ਦੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਿੰਸ ਸੰਧੂ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਵਰਨਣਯੋਗ ਹੈ ਕਿ ਹਰ ਰੋਜ਼ ਮੁੰਡੇ-ਕੁੜੀਆਂ ਚੰਗੇ ਭਵਿੱਖ ਲਈ ਵਿਦੇਸ਼ ਜਾ ਰਹੇ ਹਨ।
ਹਾਲ ਹੀ ਵਿੱਚ ਪਟਿਆਲਾ ਦੇ ਖਾਲਸਾ ਇਲਾਕੇ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਵੀ ਵਿਦੇਸ਼ਾਂ ਵਿੱਚ ਕਈ ਨੌਜਵਾਨਾਂ ਦੇ ਹਾਰਟ ਅਟੈਕ ਜਾਂ ਸੜਕ ਹਾਦਸਿਆਂ ਵਿੱਚ ਮਰਨ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਮੌਤ ਦੀ ਖ਼ਬਰ ਸੁਣਦੇ ਹੀ ਪੂਰੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।