ਬਾਬਾ ਬਕਾਲਾ ਸਾਹਿਬ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਚੰਡੀਗੜ੍ਹ ਤੋਂ ਵਾਪਸ ਆਉਂਦੇ ਸਮੇਂ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ (Radha Swami Satsang Dera Beas) ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Baba Gurinder Singh Dhillon) ਨਾਲ ਮੁਲਾਕਾਤ ਕੀਤੀ।
ਰਾਜਪਾਲ ਸੜਕ ਰਾਹੀਂ ਡੇਰਾ ਬਿਆਸ ਪਹੁੰਚੇ ਅਤੇ ਬਾਬਾ ਜੀ ਨਾਲ ਕਰੀਬ 20 ਮਿੰਟ ਗੱਲਬਾਤ ਕੀਤੀ। ਸਿਆਸੀ ਹਲਕਿਆਂ ਮੁਤਾਬਕ ਰਾਜਪਾਲ ਦੀ ਇਸ ਫੇਰੀ ਨੂੰ ਨਿੱਜੀ ਦੱਸਿਆ ਜਾ ਰਿਹਾ ਹੈ।