Homeਦੇਸ਼ਗੋਆ ਦੇ ਨਾਈਟ ਕਲੱਬ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ...

ਗੋਆ ਦੇ ਨਾਈਟ ਕਲੱਬ ’ਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੇ ਪੀ.ਐਮ. ਮੋਦੀ ਨੇ ਦੁੱਖ ਕੀਤਾ ਪ੍ਰਗਟ

ਗੋਆ : ਗੋਆ ਵਿੱਚ ਅਰਪੋਰਾ ਦੇ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪੀ.ਐਮ. ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਪੀ.ਐਮ. ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਵੀ ਕੀਤਾ ਹੈ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ X ‘ਤੇ ਲਿਖਿਆ ਕਿ ਉੱਤਰੀ ਗੋਆ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਨਾਲ ਬਹੁਤ ਦੁੱਖ ਹੋਇਆ, ਜਿਸ ਵਿੱਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ। ਪੀੜਤ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਹਿੰਮਤ ਦੇਵੇ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦੀ ਹਾਂ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। PMO ਦੇ ਇੱਕ ਅਧਿਕਾਰੀ ਨੇ “X” ਹੈਂਡਲ ਤੋਂ ਪੋਸਟ ਕੀਤਾ ਅਤੇ ਲਿਖਿਆ ਕਿ ਗੋਆ ਦੇ ਅਰਪੋਰਾ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ PMNRF ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ। ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਸਾਵੰਤ ਨਾਲ ਕੀਤੀ ਗੱਲ-ਬਾਤ

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਫ਼ੋਨ ‘ਤੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੋਆ ਦੇ ਅਰਪੋਰਾ ਵਿੱਚ ਅੱਗ ਲੱਗਣ ਦੀ ਘਟਨਾ ਬਹੁਤ ਦੁਖਦਾਈ ਹੈ। ਮੇਰੀਆਂ ਹਮਦਰਦੀਆਂ ਉਨ੍ਹਾਂ ਸਾਰੇ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖ਼ਮੀ ਲੋਕ ਜਲਦੀ ਤੋਂ ਜਲਦੀ ਠੀਕ ਹੋਣ। ਮੈਂ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨਾਲ ਗੱਲ ਕੀਤੀ। ਰਾਜ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰਸੰਭਵ ਮਦਦ ਦੇ ਰਹੇ ਹਨ।

ਹਾਦਸੇ ਵਿੱਚ 25 ਲੋਕਾਂ ਦੀ ਮੌਤਾਂ

ਅੱਗ ਦੀ ਘਟਨਾ ਉੱਤਰੀ ਗੋਆ ਦੇ ਅਰਪੋਰਾ ਵਿੱਚ ਬਰਚ ਬਾਈ ਰੋਮੀਓ ਲੇਨ ਵਿੱਚ ਵਾਪਰੀ। ਗੋਆ ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 4 ਸੈਲਾਨੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ 14 ਸਟਾਫ ਮੈਂਬਰ ਸਨ। 7 ਲੋਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਛੇ ਲੋਕ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗਿਆ। ਪੁਲਿਸ ਅਤੇ ਫਾਇਰ ਡਿਪਾਰਟਮੈਂਟ ਦੀ ਜਾਂਚ ਚੱਲ ਰਹੀ ਹੈ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments