ਸ਼ਾਹਜਹਾਂਪੁਰ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ (Shahjahanpur District) ‘ਚ ਬੀਤੀ ਦੇਰ ਰਾਤ ਇਕ ਸੜਕ ਹਾਦਸੇ ‘ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 16 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਘਟਨਾ ਵਿਚੋਲਾ ਪਿੰਡ ਨੇੜੇ ਵਾਪਰੀ।
ਕਿਵੇਂ ਵਾਪਰਿਆ ਹਾਦਸਾ
ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਕੇ ਇੱਕ ਵੈਨ ਹਰਿਆਣਾ ਜਾ ਰਹੀ ਸੀ। ਅਣਪਛਾਤੇ ਵਾਹਨ ਨੇ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਵੈਨ ਪਲਟ ਗਈ। ਇਸ ਹਾਦਸੇ ਵਿੱਚ ਚਾਰ ਲੋਕ ਸ਼ਿਆਮਵਤੀ (60), ਸੰਮਿਲਾ (26), ਰਾਮ ਕੁਮਾਰੀ (35) ਅਤੇ ਲਵ ਕੁਸ਼ (30) ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 16 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਫਰੂਖਾਬਾਦ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕਿੱਥੋਂ ਆ ਰਹੇ ਸਨ ਮਜ਼ਦੂਰ ?
ਮ੍ਰਿਤਕ ਅਤੇ ਜ਼ਖਮੀ ਸੀਤਾਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਉਹ ਮਜ਼ਦੂਰੀ ਲਈ ਹਰਿਆਣਾ ਜਾ ਰਹੇ ਸਨ। ਵਧੀਕ ਪੁਲਿਸ ਸੁਪਰਡੈਂਟ (ਦਿਹਾਤੀ) ਮਨੋਜ ਕੁਮਾਰ ਅਵਸਥੀ ਨੇ ਕਿਹਾ ਕਿ ਵਾਹਨ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।