ਜਲੰਧਰ: ਜਲੰਧਰ ‘ਚ ਦੇਰ ਰਾਤ ਇਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ‘ਚ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ । ਹਾਦਸੇ ਦੌਰਾਨ ਯਾਤਰੀਆਂ ‘ਚ ਰੌਲਾ ਪੈ ਗਿਆ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਰੋਡ ਸੇਫਟੀ ਫੋਰਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਮੁਤਾਬਕ ਬੱਸ ਜਲੰਧਰ ਤੋਂ ਪਠਾਨਕੋਟ ਜਾ ਰਹੀ ਸੀ, ਜੋ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਨੇੜੇ ਟਿੱਪਰ ਨਾਲ ਟਕਰਾ ਗਈ। ਇਸ ਘਟਨਾ ‘ਚ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਲੋਕਾਂ ਨੂੰ ਰੋਡ ਸੇਫਟੀ ਫੋਰਸ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।