ਪੰਜਾਬ : ਅਨੁਪਮ ਖੇਰ ਨੇ ਹਾਲ ਹੀ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਨੁਪਮ ਨੇ ਆਪਣੇ ਟਵਿੱਟਰ (ਐਕਸ) ‘ਤੇ 2 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਨੁਪਮ ਖੇਰ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਤਸਵੀਰਾਂ ਕਿਰਨ ਖੇਰ ਦੇ ਭਤੀਜੇ ਦੇ ਵਿਆਹ ਦੀਆਂ ਹਨ, ਜਿੱਥੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਪਹੁੰਚੇ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਤੋਂ ਪਹਿਲਾਂ ਬਿਆਸ ਮੁਖੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ‘ਚ ਸ਼ਾਮਲ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਨਵੇਂ ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ।