Homeਪੰਜਾਬਅੰਮ੍ਰਿਤਸਰ ਹਵਾਈ ਤੋਂ ਆਉਣ-ਜਾਣ ਵਾਲੇ ਲੋਕਾਂ ਲਈ ਸਰਕਾਰ ਨੇ ਕੀਤਾ ਇਹ ਐਲਾਨ

ਅੰਮ੍ਰਿਤਸਰ ਹਵਾਈ ਤੋਂ ਆਉਣ-ਜਾਣ ਵਾਲੇ ਲੋਕਾਂ ਲਈ ਸਰਕਾਰ ਨੇ ਕੀਤਾ ਇਹ ਐਲਾਨ

ਪੰਜਾਬ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦਾ ਮੁੱਦਾ ਉਠਾਇਆ ਗਿਆ। ਇਸ ‘ਤੇ ਪ੍ਰਤੀਕਿ ਰਿਆ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁਕਾਬਲੇ ਬਹੁਤ ਘੱਟ ਹੈ।

ਇਸ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਨਹੀਂ ਕੀਤੀ ਗਈ। ਮੰਤਰੀ ਭੁੱਲਰ ਨੇ ਕਿਹਾ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਧੇਰੇ ਯਾਤਰੀ ਆਉਂਦੇ ਹਨ ਤਾਂ ਹੀ ਉੱਥੇ ਸਰਕਾਰੀ ਬੱਸਾਂ ਚਲਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਤੋਂ ਵਧੇਰੇ ਲੋਕ ਅੰਮ੍ਰਿਤਸਰ ਹਵਾਈ ਅੱਡੇ ‘ਤੇ ਜਾਂਦੇ ਹਨ, ਉਨ੍ਹਾਂ ਇਲਾਕਿਆਂ ਦਾ ਸਰਵੇਖਣ ਕੀਤਾ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ ਕਿ ਸਰਕਾਰੀ ਬੱਸਾਂ ਲੋਕਾਂ ਨੂੰ ਦਿੱਲੀ ਹਵਾਈ ਅੱਡੇ ਤੋਂ ਸਿੱਧੇ ਪੰਜਾਬ ਲੈ ਕੇ ਆਉਣ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments