ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਵੱਲੋਂ ਕੇਂਦਰ ਸਰਕਾਰ ਦੀ ਖੇਤੀਬਾੜੀ ਮਾਰਕੀਟਿੰਗ ‘ਤੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਦਾ ਵਿਰੋਧ ਕਰਨ ਲਈ ਮਤਾ ਪੇਸ਼ ਕੀਤਾ ਗਿਆ।
ਪੰਜਾਬ ਸਰਕਾਰ ਨੇ ਇਸ ਮਤੇ ਦੀ ਵਿਆਖਿਆ ਕਰਦਿਆਂ ਦਲੀਲ ਦਿੱਤੀ ਕਿ ਇਹ ਨਵਾਂ ਨੀਤੀ ਢਾਂਚਾ 2021 ਵਿੱਚ ਕਿਸਾਨ ਅੰਦੋਲਨ ਦੇ ਦਬਾਅ ਕਾਰਨ ਰੱਦ ਕੀਤੇ ਗਏ ਵਿਵਾਦਪੂਰਨ ਖੇਤੀ ਕਾਨੂੰਨਾਂ ਵਰਗਾ ਹੀ ਹੈ। ਕਾਂਗਰਸ ਪਹਿਲਾਂ ਹੀ ਇਸ ਮਤੇ ਦੇ ਸਮਰਥਨ ਦਾ ਐਲਾਨ ਕਰ ਚੁੱਕੀ ਹੈ।