ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਵੱਖ ਵੱਖ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਸ਼ੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਲਿਖਿਆ ਕਿ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ।
ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।