Homeਪੰਜਾਬਪੰਜਾਬ ਸਰਕਾਰ ਟਰੈਵਲ ਏਜੰਟਾਂ 'ਤੇ ਰੱਖ ਰਹੀ ਸਖ਼ਤ ਨਜ਼ਰ

ਪੰਜਾਬ ਸਰਕਾਰ ਟਰੈਵਲ ਏਜੰਟਾਂ ‘ਤੇ ਰੱਖ ਰਹੀ ਸਖ਼ਤ ਨਜ਼ਰ

ਚੰਡੀਗੜ੍ਹ : ਪੰਜਾਬ ਸਰਕਾਰ ਟਰੈਵਲ ਏਜੰਟਾਂ ‘ਤੇ ਸਖਤ ਨਜ਼ਰ ਰੱਖ ਰਹੀ ਹੈ। ਅਮਰੀਕੀ ਸਰਕਾਰ ਵੱਲੋਂ ਨੌਜ਼ਵਾਨਾਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਟਰੈਵਲ ਏਜੰਟਾਂ ਖ਼ਿਲਾਫ਼ 24 ਕੇਸ ਦਰਜ ਕੀਤੇ ਹਨ ਅਤੇ 7 ਟਰੈਵਲ ਏਜੰਟਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੂਰੀ ਜਾਣਕਾਰੀ ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ।

ਮੰਤਰੀ ਧਾਲੀਵਾਲ ਨੇ ਕਿਹਾ, “ਸਾਡੀਆਂ ਟੀਮਾਂ ਧੋਖੇਬਾਜ਼ ਟਰੈਵਲ ਏਜੰਟਾਂ ਦੀ ਭਾਲ ਕਰ ਰਹੀਆਂ ਹਨ। ਜਲਦੀ ਹੀ ਡਿਪੋਰਟਿੰਗ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਹੁਣ ਤੱਕ ਅਜਨਾਲਾ, ਅੰਮ੍ਰਿਤਸਰ ਵਿੱਚ 1274 ਟਰੈਵਲ ਏਜੰਟਾਂ ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਨ੍ਹਾਂ ਦੇ 1123 ਲਾਇਸੈਂਸਾਂ ਦੀ ਵੀ ਜਾਂਚ ਕੀਤੀ ਗਈ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੇ ਰਿਕਾਰਡ ਵੀ ਜ਼ਬਤ ਕੀਤੇ ਗਏ ਹਨ। ਧਾਲੀਵਾਲ ਨੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਬਾਰੇ ਦਿੱਤੇ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜ਼ਵਾਨਾਂ ਨੂੰ ਗਲੇ ਲਗਾਵੇਗੀ ਅਤੇ ਪਨਾਮਾ ‘ਚ ਰਹਿ ਰਹੇ ਪੰਜਾਬੀਆਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਪਨਾਮਾ ਵਿਚ ਰਹਿ ਰਹੇ ਭਾਰਤੀਆਂ ਦੀ ਗਿਣਤੀ ਅਤੇ ਉਨ੍ਹਾਂ ਵਿਚ ਕਿੰਨੇ ਪੰਜਾਬੀ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments