ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਬੀਤੇ ਦਿਨ ਅੰਮ੍ਰਿਤਸਰ ਦੇ ਮੈਰਿਜ ਪੈਲੇਸ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰੇ ਗਏ ਸਰਪੰਚ ਜਰਮਲ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਵਿਦੇਸ਼ਾਂ ਵਿੱਚ ਜਾ ਕੇ ਲੁਕ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੈ, ਉੱਥੇ ਪੁਲਿਸ ਨੂੰ ਗੈਂਗਸਟਰਾਂ ਅਤੇ ਬੁਰੇ ਲੋਕਾਂ ਨੂੰ ਫੜਨ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਖੇਮਕਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਰਵਣ ਸਿੰਘ ਧੁੰਨ, ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ, ਅਹੁਦੇਦਾਰ ਅਤੇ ਪਿੰਡ ਵਾਸੀ ਮੌਜੂਦ ਸਨ।












