ਜਲੰਧਰ: ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਪਰਮੀਸ਼ ਵਰਮਾ ਅਤੇ ਉਨ੍ਹਾਂ ਦੀ ਪਤਨੀ ਗੁਨੀਤ ਗਰੇਵਾਲ ਨੇ ਤਲਾਕ ਲੈ ਕੇ ਹਮੇਸ਼ਾ ਲਈ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਖ਼ਬਰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਵਿੱਚ ਹਲਚਲ ਪੈਦਾ ਕਰ ਰਹੀ ਹੈ।
ਸੂਤਰਾਂ ਅਨੁਸਾਰ, ਇਹ ਫ਼ੈਸਲਾ ਨਿੱਜੀ ਮਤਭੇਦਾਂ ਅਤੇ ਦੋਵਾਂ ਵਿਚਕਾਰ ਆਪਸੀ ਸਮਝ ਦੀ ਘਾਟ ਕਾਰਨ ਲਿਆ ਗਿਆ ਹੈ। ਪਰਮੀਸ਼ ਅਤੇ ਗੁਨੀਤ ਦੋਵੇਂ ਆਪਣੇ ਨਿੱਜੀ ਮਾਮਲਿਆਂ ਨੂੰ ਜਨਤਕ ਨਹੀਂ ਕਰਨਾ ਚਾਹੁੰਦੇ ਸਨ, ਪਰ ਇਹ ਜਾਣਕਾਰੀ ਮੀਡੀਆ ਰਿਪੋਰਟਾਂ ਵਿੱਚ ਸਾਹਮਣੇ ਆਈ ਗਈ ਹੈ। ਫਿਲਹਾਲ, ਕਿਸੇ ਵੀ ਧਿਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।











