Homeਪੰਜਾਬਜਲੰਧਰ ’ਚ ਬਿਜਲੀ ਦੀ ਮੁਰੰਮਤ ਕਰਦੇ ਸਮੇਂ 2 ਕਰਮਚਾਰੀਆਂ ਦੀ ਹੋਈ ਮੌਤ

ਜਲੰਧਰ ’ਚ ਬਿਜਲੀ ਦੀ ਮੁਰੰਮਤ ਕਰਦੇ ਸਮੇਂ 2 ਕਰਮਚਾਰੀਆਂ ਦੀ ਹੋਈ ਮੌਤ

ਜਲੰਧਰ : ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਐਂਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਅਤੇ ਜਨਰਲ ਸਕੱਤਰ ਰਾਜੇਸ਼ ਮੌਦ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਬਿਜਲੀ ਦੀ ਮੁਰੰਮਤ ਕਰਦੇ ਸਮੇਂ ਦੋ ਠੇਕਾ ਕਰਮਚਾਰੀਆਂ ਦੀ ਦੁਖਦਾਈ ਮੌਤ ਹੋ ਗਈ ਹੈ, ਜਦੋਂ ਕਿ ਇੱਕ ਕਰਮਚਾਰੀ ਗੰਭੀਰ ਜ਼ਖਮੀ ਹੋ ਕੇ ਜੀਵਨ-ਮੌਤ ਦੇ ਵਿਚਕਾਰ ਸੰਘਰਸ਼ ਕਰ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਬਾਰਡਰ ਜ਼ੋਨ ਏਰੀਆ ਵਿੱਚ ਕੰਮ ਕਰ ਰਹੇ ਮ੍ਰਿਤਕਾਂ ਵਿੱਚ ਗੁਰਪਿਆਰ ਸਿੰਘ ਤੇ ਸੁਨੀਲ ਕੁਮਾਰ ਸ਼ਾਮਲ ਹਨ, ਦੋਵਾਂ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ। ਇਸ ਤੋਂ ਇਲਾਵਾ ਇੱਕ ਹੋਰ ਠੇਕਾ ਕਰਮਚਾਰੀ ਗੰਭੀਰ ਰੂਪ ਨਾਲ ਝੁਲਸ ਗਿਆ ਹੈ। ਬਲਿਹਾਰ ਸਿੰਘ ਨੇ ਕਿਹਾ ਕਿ ਹੁਣ ਤੱਕ ਬਿਜਲੀ ਦਾ ਕਰੰਟ ਲੱਗਣ ਨਾਲ ਮਰਨ ਵਾਲੇ ਕਰਮਚਾਰੀਆਂ ਦਾ ਅੰਕੜਾ 300 ਤੋਂ ਵੱਧ ਹੋ ਚੁੱਕਾ ਹੈ। ਜਦਕਿ ਸੈਂਕੜੇ ਕਰਮਚਾਰੀ ਅਪਾਹਜ ਹੋ ਗਏ ਹਨ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਵੱਲੋਂ ਬਿਜਲੀ ਵਿਭਾਗ ਨੂੰ ਲਗਾਤਾਰ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ। ਪ੍ਰਾਈਵੇਟ ਕੰਪਨੀਆਂ ਅਤੇ ਠੇਕੇਦਾਰਾਂ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਨਾ ਤਾਂ ਢੁਕਵੇਂ ਸੁਰੱਖਿਆ ਉਪਕਰਣ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਨਾ ਹੀ ਮੁਆਵਜ਼ੇ, ਪੱਕੀ ਨੌਕਰੀ ਜਾਂ ਪੈਨਸ਼ਨ ਦੀ ਕੋਈ ਗਾਰੰਟੀ ਦਿੱਤੀ ਜਾਂਦੀ ਹੈ। ਮਾੜੇ ਪ੍ਰਬੰਧਾਂ ਕਾਰਨ, ਆਊਟਸੋਰਸ ਠੇਕਾ ਕਰਮਚਾਰੀ ਆਏ ਦਿਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ, ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਬਾਕੀ ਵਿਭਾਗਾਂ ਨੂੰ ਨਿੱਜੀਕਰਨ ਵੱਲ ਧੱਕਣ ਵਿੱਚ ਰੁੱਝੇ ਹੋਏ ਹਨ। ਇਸੇ ਕਾਰਨ ਆਊਟਸੋਰਸ ਸੀ.ਐਚ.ਬੀ. ਠੇਕਾ ਕਰਮਚਾਰੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਿੱਧੇ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਨਿਯਮਤ ਕਰਮਚਾਰੀਆਂ ਦੇ ਬਰਾਬਰ ਸਹੂਲਤਾਂ, ਬਿਹਤਰ ਸੁਰੱਖਿਆ ਉਪਕਰਣ, ਹਾਦਸੇ ਦੀ ਸਥਿਤੀ ਵਿੱਚ ਸਰਕਾਰੀ ਮੁਆਵਜ਼ਾ, ਪੱਕੀ ਨੌਕਰੀ ਅਤੇ ਪੈਨਸ਼ਨ ਦੀ ਗਾਰੰਟੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਊਟਸੋਰਸ ਠੇਕਾ ਕਰਮਚਾਰੀਆਂ ਨੂੰ ਉਚਿਤ ਮੁਆਵਜ਼ਾ, ਨੌਕਰੀ ਅਤੇ ਪੈਨਸ਼ਨ ਦੀ ਗਰੰਟੀ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਊਟਸੋਰਸ ਕੀਤੇ ਠੇਕਾ ਕਾਮਿਆਂ ਨੂੰ ਢੁਕਵਾਂ ਮੁਆਵਜ਼ਾ, ਨੌਕਰੀ ਅਤੇ ਪੈਨਸ਼ਨ ਦੀ ਗਰੰਟੀ ਨਹੀਂ ਦਿੱਤੀ ਜਾਂਦੀ, ਤਾਂ ਯੂਨੀਅਨ ਨੂੰ ਸੰਘਰਸ਼ ਦਾ ਰਸਤਾ ਅਪਣਾਉਣ ਦੇ ਲਈ ਮਜਬੂਰ ਹੋਣਾ ਪਵੇਗਾ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments