ਚੰਡੀਗੜ੍ਹ: ਮੁੱਖ ਮੰਤਰੀ ਨਾਇਬ ਸੈਣੀ ਨੇ ਬੀਤੇ ਦਿਨ ਹਿਸਾਰ ਜਾਂਦੇ ਸਮੇਂ ਪਿੰਡ ਭੈਣੀ ਮਹਾਰਾਜਪੁਰ ਵਿਖੇ ਆਪਣੇ ਕਾਫਲੇ ਨੂੰ ਰੋਕਿਆ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਸਾਨਾਂ ਤੋਂ ਉਨ੍ਹਾਂ ਦੀਆਂ ਫਸਲਾਂ ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਫ਼ੈੈਸਲੇ ਲੈ ਰਹੀ ਹੈ। ਕਿਸਾਨਾਂ ਦੇ ਹਿੱਤ ਵਿੱਚ ਸਾਡੀ ਸਰਕਾਰ ਨੇ ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਹੈ। ਅਜਿਹਾ ਕਰਨ ਵਾਲਾ ਹਰਿਆਣਾ ਪਹਿਲਾਂ ਸੂਬਾ ਹੈ ।
ਸੈਣੀ ਨੇ ਕਿਸਾਨਾਂ ਤੋਂ ਫਸਲਾਂ ਦੇ ਖਰਾਬ ਹੋਣ ਬਾਰੇ ਜਾਣਕਾਰੀ ਲਈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਮੁਆਵਜ਼ਾ ਪੋਰਟਲ ਵੀ ਖੋਲ੍ਹਿਆ ਗਿਆ ਹੈ, ਜਿਸ ‘ਤੇ ਕਿਸਾਨ ਆਪਣੀ ਖਰਾਬ ਹੋਈ ਫਸਲ ਬਾਰੇ ਆਪਣੀ ਜਾਣਕਾਰੀ ਦਰਜ ਕਰਵਾ ਸਕਦੇ ਹਨ।
ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਦੇਖ ਖੁਸ਼ ਹੋਏ ਲੋਕ
ਮੁੱਖ ਮੰਤਰੀ ਦੀ ਸਾਦਗੀ ਅਤੇ ਆਪਣੇਪਨ ਤੋਂ ਖੁਸ਼ ਹੋਏ ਪਿੰਡ ਵਾਸੀ ਅਚਾਨਕ ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਦੇਖ ਕੇ ਖੁਸ਼ ਹੋਏ ਅਤੇ ਉਨ੍ਹਾਂ ਵਿਚੋਂ ਮੁੱਖ ਮੰਤਰੀ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਮੁੱਖ ਮੰਤਰੀ ਨੇ ਨਾ ਸਿਰਫ ਖੜ੍ਹੇ ਹੋ ਕੇ ਪਿੰਡ ਵਾਸੀਆਂ ਨਾਲ ਆਮ ਆਦਮੀ ਵਾਂਗ ਗੱਲਬਾਤ ਕੀਤੀ ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਿਆ।