ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੀ ਜਾਂਚ ਹੁਣ ਐਸ.ਆਈ.ਟੀ. ਵੱਲੋਂ ਤੇਜ਼ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ, ਐਸ.ਆਈ.ਟੀ. ਵੱਲੋਂ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਕਾਰਵਾਈ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਐਸ.ਆਈ.ਟੀ. ਅੰਮ੍ਰਿਤਸਰ ਸਥਿਤ ਐਸ.ਜੀ.ਪੀ.ਸੀ. ਦਫ਼ਤਰ ਪਹੁੰਚ ਗਈ ਹੈ, ਜਿੱਥੋਂ ਪਵਿੱਤਰ ਸਰੂਪਾਂ ਦਾ ਰਿਕਾਰਡ ਪ੍ਰਾਪਤ ਕੀਤਾ ਜਾਵੇਗਾ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਸ.ਆਈ.ਟੀ. ਸੈਕਟਰ 5, ਚੰਡੀਗੜ੍ਹ ਸਥਿਤ ਐਸ.ਜੀ.ਪੀ.ਸੀ. ਦਫ਼ਤਰ ਦਾ ਦੌਰਾ ਕਰੇਗੀ ਅਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਸ.ਜੀ.ਪੀ.ਸੀ. ਨੂੰ ਐਸ.ਆਈ.ਟੀ. ਨਾਲ ਸਹਿਯੋਗ ਕਰਨ ਦੇ ਆਦੇਸ਼ ਦਿੱਤੇ ਹਨ।
ਗੜਗੱਜ ਨੇ ਕਿਹਾ ਸੀ ਕਿ ਭਾਵੇਂ ਸ਼੍ਰੋਮਣੀ ਕਮੇਟੀ… ਖਾਲਸਾ ਪੰਥ ਨੇ ਕਦੇ ਵੀ ਆਪਣੇ ਅਧਿਕਾਰ ਖੇਤਰ ਵਿੱਚ ਸਰਕਾਰੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਪ੍ਰਤੀਨਿਧੀ ਅਤੇ ਕੇਂਦਰੀ ਸੰਸਥਾ ਹੈ, ਪਰ ਪੰਥ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ, ਕੁਝ ਲੋਕਾਂ ਵੱਲੋਂ ਚੱਲ ਰਹੇ ਪਵਿੱਤਰ ਸਰੂਪਾਂ ਦੇ ਮਾਮਲੇ ਵਿੱਚ ਸੰਗਤ ਵਿੱਚ ਪੈਦਾ ਕੀਤੇ ਜਾ ਰਹੇ ਭੰਬਲਭੂਸੇ ਕਾਰਨ, ਕਮੇਟੀ ਨੂੰ 328 ਪਵਿੱਤਰ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।











