Homeਹਰਿਆਣਾਹਰਿਆਣਾ ’ਚ ਵੱਧਦੀ ਠੰਢ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਰਦੀ ਦੀਆਂ...

ਹਰਿਆਣਾ ’ਚ ਵੱਧਦੀ ਠੰਢ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਰਦੀ ਦੀਆਂ ਛੁੱਟੀਆਂ ’ਚ ਕੀਤਾ ਵਾਧਾ

ਚੰਡੀਗੜ੍ਹ :  ਹਰਿਆਣਾ ਵਿੱਚ ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਠੰਢ ਨੂੰ ਹੋਰ ਵਧਾ ਦਿੱਤਾ ਹੈ। ਪੂਰਾ ਰਾਜ ਹੱਡੀਆਂ  ਨੂੰ ਠਾਰਣ ਵਾਲੀ ਠੰਢ ਪੈ ਰਹੀ ਹੈ। ਸਵੇਰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਮਾਤਰ 10 ਮੀਟਰ ਤੱਕ ਰਹਿ ਗਈ ਹੈ। ਅਜਿਹੇ ਮੌਸਮ ਵਿੱਚ, ਖਾਸ ਕਰਕੇ ਛੋਟੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਪਰੇਸ਼ਾਨੀ ਝੱਲਣੀ ਪੈ ਰਹੀ, ਜਿਸ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ।

ਹਰਿਆਣਾ ਵਿੱਚ ਵਧੀ ਸਕੂਲਾਂ ਦੀਆਂ ਛੁੱਟੀਆਂ

ਹਰਿਆਣਾ ਵਿੱਚ 1 ਜਨਵਰੀ ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਵਧਦੀ ਠੰਢ ਅਤੇ ਧੁੰਦ ਕਾਰਨ ਸਕੂਲੀ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਾਰੇ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ। 18 ਜਨਵਰੀ ਨੂੰ ਐਤਵਾਰ ਦੀ ਛੁੱਟੀ ਹੋਣ ਦਾ ਮਤਲਬ ਹੈ ਕਿ ਬੱਚਿਆਂ ਨੂੰ ਹੁਣ 19 ਜਨਵਰੀ ਨੂੰ ਸਕੂਲ ਜਾਣਾ ਹੋਵੇਗਾ।

ਸਿੱਖਿਆ ਵਿਭਾਗ ਨੇ ਕਿਹਾ ਕਿ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਠੰਢ ਦੇ ਨਾਲ-ਨਾਲ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ਮੌਸਮ ਵਿੱਚ ਸਕੂਲੀ ਬੱਸਾਂ ਨੂੰ ਸਵੇਰ ਦੇ ਸਮੇਂ ਹਾਦਸਾ ਹੋਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments