ਜਲੰਧਰ : ਜਲੰਧਰ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜਲੰਧਰ ‘ਚ ਕਿਸੇ ਦੇ ਘਰ ‘ਚ ਗ੍ਰੇਨੇਡ ਸੁੱਟਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਹੈ, ਜਿਸ ਕਾਰਨ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਉਕਤ ਡਾਨ ਦੀ ਮਦਦ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ ਨੇ ਕੀਤੀ ਸੀ।
ਦੱਸਿਆ ਜਾ ਰਿਹਾ ਹੈ ਕਿ 5 ਨੌਜ਼ਵਾਨਾਂ ਨੇ ਮਿਲ ਕੇ ਗ੍ਰੇਨੇਡ ਹਮਲੇ ਨੂੰ ਅੰਜਾਮ ਦਿੱਤਾ ਹੈ। ਜਿਸ ਵਿਅਕਤੀ ਦੇ ਘਰ ਗ੍ਰੇਨੇਡ ਸੁੱਟਿਆ ਗਿਆ ਸੀ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ। ਫਿਲਹਾਲ ਕਿਸੇ ਵੀ ਪੁਲਿਸ ਅਧਿਕਾਰੀ ਨੇ ਇਸ ਗ੍ਰੇਨੇਡ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ।