Homeਪੰਜਾਬਇੱਕ ਵਿਸ਼ੇਸ਼ ਟੀਮ ਨੇ ਭਗੌੜਾ ਮੁਲਜ਼ਮ ਗ੍ਰਿਫ਼ਤਾਰ ਕਰਕੇ ਟਾਂਡਾ ਪੁਲਿਸ ਦੇ ਕੀਤਾ...

ਇੱਕ ਵਿਸ਼ੇਸ਼ ਟੀਮ ਨੇ ਭਗੌੜਾ ਮੁਲਜ਼ਮ ਗ੍ਰਿਫ਼ਤਾਰ ਕਰਕੇ ਟਾਂਡਾ ਪੁਲਿਸ ਦੇ ਕੀਤਾ ਹਵਾਲੇ

ਟਾਂਡਾ ਉੜਮੁੜ: ਪੁਲਿਸ ਦੀ ਵਿਸ਼ੇਸ਼ ਸ਼ਾਖਾ ਦੀ ਇੱਕ ਟੀਮ ਨੇ ਐਨ.ਡੀ.ਪੀ.ਐਸ. ਐਕਟ ਅਧੀਨ ਨਾਮਜ਼ਦ ਇੱਕ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਟਾਂਡਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਏ.ਐਸ.ਆਈ. ਜਸਪਾਲ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਸਿੰਘ ਅਤੇ ਅਮਰਜੀਤ ਸਿੰਘ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਗੌੜੇ ਮੁਲਜ਼ਮ ਦੀ ਪਛਾਣ ਹਰਮਨਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਜਲਾਲਾਬਾਦ, ਖੰਡੂਰ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਉਸ ਵਿਰੁੱਧ 2021 ਵਿੱਚ ਟਾਂਡਾ ਪੁਲਿਸ ਸਟੇਸ਼ਨ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮੁਲਜ਼ਮ ਨੂੰ ਵਧੀਕ ਸੈਸ਼ਨ ਜੱਜ, ਹੁਸ਼ਿਆਰਪੁਰ, ਜਸਵਿੰਦਰ ਸ਼ਿਮਰ ਨੇ ਭਗੌੜਾ ਐਲਾਨ ਦਿੱਤਾ ਸੀ। ਪੁਲਿਸ ਟੀਮ ਨੇ ਹੁਣ ਉਸਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments