ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕੀਤੀ। ਇਸ ਬੈਠਕ ‘ਚ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਗਲੋਬਲ ਚੁਣੌਤੀਆਂ ‘ਤੇ ਚਰਚਾ ਹੋਈ। ਪ੍ਰਧਾਨ ਮੰਤਰੀ ਲਕਸਨ ਇਸ ਸਮੇਂ ਭਾਰਤ ਦੇ ਅਧਿਕਾਰਤ ਦੌਰੇ ‘ਤੇ ਹਨ।
ਰਾਹੁਲ ਗਾਂਧੀ ਦਾ ਬਿਆਨ
ਰਾਹੁਲ ਗਾਂਧੀ ਨੇ ਇਸ ਮੁਲਾਕਾਤ ਦੀ ਤਸਵੀਰਾਂ ਆਪਣੇ ਵਟਸਅੱਪ ਚੈਨਲ ‘ਤੇ ਸ਼ੇਅਰ ਕੀਤੀ ਅਤੇ ਲਿਖਿਆ ,” ਅੱਜ ਮੈਨੂੰ ਨਵੀਂ ਦਿੱਲੀ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਾਣਯੋਗ ਕ੍ਰਿਸਟੋਫਰ ਲਕਸਨ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਅਸੀਂ ਆਪਣੀਆਂ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਗਲੋਬਲ ਚੁਣੌਤੀਆਂ ਅਤੇ ਸਾਡੇ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਸਾਰਥਕ ਵਿਚਾਰ ਵਟਾਂਦਰੇ ਕੀਤੇ। ਇਹ ਬੈਠਕ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ।