ਹਰਿਆਣਾ: ਹਰਿਆਣਾ ਵਿੱਚ ਅੱਜ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਮੌਸਮ ਵਿੱਚ ਬਦਲਾਅ ਆਵੇਗਾ। ਮੌਸਮ ਵਿਭਾਗ ਨੇ ਸੂਬੇ ਵਿੱਚ ਅੱਜ ਤੋਂ 24 ਜਨਵਰੀ ਤੱਕ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਸਿਰਸਾ ਜ਼ਿਲ੍ਹਿਆਂ ਲਈ “ਯੈਲੋ ਅਲਰਟ ਜਾਰੀ ਕੀਤਾ ਹੈ।
ਮੀਂਹ ਅਤੇ ਠੰਢੀਆਂ ਹਵਾਵਾਂ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਬੀਤੇ ਦਿਨ ਦੇ ਮੁਕਾਬਲੇ 2.2 ਡਿਗਰੀ ਸੈਲਸੀਅਸ ਵਧਿਆ ਹੈ। ਮੌਜੂਦਾ ਤਾਪਮਾਨ ਆਮ ਨਾਲੋਂ 3.6 ਡਿਗਰੀ ਸੈਲਸੀਅਸ ਵੱਧ ਹੈ। ਪੂਰੇ ਸੂਬੇ ਵਿੱਚ ਪਲਵਲ ਸਭ ਤੋਂ ਗਰਮ ਸਥਾਨ ਸੀ। ਇਸ ਦੇ ਨਾਲ ਹੀ , ਰਾਤ ਦਾ ਤਾਪਮਾਨ 1 ਡਿਗਰੀ ਸੈਲਸੀਅਸ ਘੱਟ ਗਿਆ ਹੈ, ਜੋ ਹੁਣ ਆਮ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਸੋਨੀਪਤ ਵਿੱਚ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਵਿੱਚ ਵੀ ਭਾਰੀ ਠੰਢ ਮਹਿਸੂਸ ਕੀਤੀ ਗਈ।











