Homeਪੰਜਾਬਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ...

ਗ੍ਰਨੇਡ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ : ਜਲੰਧਰ ਵਿੱਚ ਯੂਟਿਊਬਰ ਤੇ ਸੋਸ਼ਲ ਮੀਡੀਆ ਪ੍ਰਭਾਵਕ ਨਵਦੀਪ ਸਿੰਘ ਸੰਧੂ ਉਰਫ਼ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚੋਂ ਇੱਕ ਪੁਲਿਸ ਵਿਭਾਗ ਦੇ ਇੱਕ ਏ.ਐਸ.ਆਈ ਦਾ 21 ਸਾਲਾ ਪੁੱਤਰ ਹੈ। ਇਸ ਸਬੰਧੀ ਅੱਜ ਯਾਨੀ ਸ਼ਨੀਵਾਰ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਗੁਰਮੀਤ ਸਿੰਘ ਜਾਣਕਾਰੀ ਸਾਂਝੀ ਕਰ ਸਕਦੇ ਹਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਤੋਂ ਪਹਿਲਾਂ, ਮੁਕਾਬਲੇ ਤੋਂ ਬਾਅਦ, ਪੁਲਿਸ ਨੇ ਇੱਕ ਔਰਤ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚੋਂ ਦੋ ਮੁੱਖ ਦੋਸ਼ੀ ਸਨ ਤੇ ਤਿੰਨ ਜਿਨ੍ਹਾਂ ਨੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਗ੍ਰਿਫ਼ਤਾਰ ਔਰਤ ਨੇ ਘਰ ‘ਤੇ ਸੁੱਟੇ ਜਾਣ ਵਾਲੇ ਗ੍ਰਨੇਡ ਨੂੰ ਲੁਕਾਇਆ ਹੋਇਆ ਸੀ। ਦੋਵੇਂ ਮੁਕਾਬਲੇ ਪੁਲਿਸ ਨੇ 15 ਘੰਟਿਆਂ ਦੇ ਅੰਤਰਾਲ ਦੇ ਅੰਦਰ-ਅੰਦਰ ਕੀਤੇ। ਕੱਲ੍ਹ, ਪਹਿਲਾ ਮੁਕਾਬਲਾ ਉਸ ਜਗ੍ਹਾ ਕੀਤਾ ਗਿਆ ਜਿੱਥੇ ਦੋਸ਼ੀ ਨੇ ਅਪਰਾਧ ਕੀਤਾ ਸੀ। ਜਦੋਂ ਕਿ, ਦੂਜਾ ਮੁਕਾਬਲਾ ਪੁਲਿਸ ਵੱਲੋਂ ਆਦਮਪੁਰ ਦੇ ਪਿੰਡ ਚੂੜਵਾਲੀ ਨੇੜੇ ਕੀਤਾ ਗਿਆ। ਦੋਵੇਂ ਮੁਕਾਬਲਿਆਂ ਵਿੱਚ ਅਪਰਾਧੀ ਜ਼ਖਮੀ ਹੋ ਗਏ। ਦੂਜੇ ਮੁਕਾਬਲੇ ਤੋਂ ਬਾਅਦ ਮੁੱਖ ਦੋਸ਼ੀ ਦੇ ਨਾਲ, ਦੋ ਹੋਰ ਸਾਥੀਆਂ ਅਤੇ ਇੱਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਤੁਹਾਨੂੰ ਦੱਸ ਦੇਈਏ ਕਿ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਹਾਰਦਿਕ ਕੰਜੋਬ ਹੈ, ਜੋ ਕਿ ਯਮੁਨਾਨਗਰ, ਹਰਿਆਣਾ ਦਾ ਰਹਿਣ ਵਾਲਾ ਹੈ, ਜਿਸਨੂੰ ਉਸਦੇ ਘਰ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਸ ਤੋਂ ਹਥਿਆਰ ਬਰਾਮਦ ਕਰਨ ਲਈ ਜਲੰਧਰ ਪਹੁੰਚੀ, ਤਾਂ ਉਸਨੇ ਉਕਤ ਹਥਿਆਰ ਨਾਲ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋ ਗਿਆ। ਹਾਰਦਿਕ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਸੀ। ਜਿਸਨੇ ਰੋਜਰ ਸੰਧੂ ਦੇ ਘਰ ‘ਤੇ ਗ੍ਰਨੇਡ ਸੁੱਟਿਆ ਸੀ। ਹਾਰਦਿਕ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਕਪੂਰਥਲਾ ਦੇ ਰਹਿਣ ਵਾਲੇ ਅਮਿਤਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਮਿਤਪ੍ਰੀਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੇ ਨਾਲ ਇੱਕ ਔਰਤ ਵੀ ਸੀ, ਜਿਸਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments