Homeਪੰਜਾਬਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਕਾਰ ਥਾਰ ਨੂੰ ਅੱਜ ਮਾਣਯੋਗ ਅਦਾਲਤ 'ਚ...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਕਾਰ ਥਾਰ ਨੂੰ ਅੱਜ ਮਾਣਯੋਗ ਅਦਾਲਤ ‘ਚ ਕੀਤਾ ਗਿਆ ਪੇਸ਼

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ। ਇਸ ਦੌਰਾਨ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਹੋਈ ਅਤੇ ਉਨ੍ਹਾਂ ਦੀ ਥਾਰ ਕਾਰ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦੇਈਏ ਕਿ ਘਟਨਾ ਸਮੇਂ ਸਿੱਧੂ ਮੂਸੇਵਾਲਾ ਦੇ ਨਾਲ ਕਾਰ ਵਿੱਚ ਮੌਜੂਦ ਦੋ ਚਸ਼ਮਦੀਦ ਗਵਾਹ ਵੀ ਮਾਣਯੋਗ ਅਦਾਲਤ ਵਿੱਚ ਪੇਸ਼ ਹੋ ਕੇ ਮੁਲਜ਼ਮਾਂ ਦੀ ਪਛਾਣ ਕਰਨਗੇ। ਇਸ ਤੋਂ ਪਹਿਲਾਂ ਵੀ ਗਵਾਹ ਮਾਨਯੋਗ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।

ਇਸ ਤੋਂ ਇਲਾਵਾ ਜਾਣਕਾਰੀ ਅਨੁਸਾਰ ਕਤਲ ਦੌਰਾਨ ਵਰਤੇ ਗਏ ਹਥਿਆਰਾਂ ਨੂੰ ਵੀ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਪਿਛਲੀ ਪੇਸ਼ੀ ਦੌਰਾਨ ਜਗਰੂਪ ਰੂਪਾ ਅਤੇ ਮਨੂ ਖੋਸਾ ਵੱਲੋਂ ਕਤਲ ਸਮੇਂ ਵਰਤੇ ਗਏ ਏ.ਕੇ. ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਥਾਣੇ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਥਾਣੇ ‘ਚ ਮੌਜੂਦ ਸੀ, ਜਿਸ ਦੇ ਸਬੰਧ ‘ਚ ਮਾਣਯੋਗ ਅਦਾਲਤ ਨੇ ਇਨ੍ਹਾਂ ਸਾਰੇ ਹਥਿਆਰਾਂ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅੱਜ ਦੀ ਪੇਸ਼ੀ ਦੌਰਾਨ ਜਿਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ ਵਿਚ ਪੇਸ਼ ਹੋਏ, ਉਥੇ ਹੀ ਸਾਰੇ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments