ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਪੰਜਾਬ ਨਾਲ ਮੀਟਿੰਗ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਇੱਕ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ, ਜਿਸ ਵਿੱਚ SYL ਦੇ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ।
ਧਿਆਨ ਦੇਣ ਯੋਗ ਹੈ ਕਿ ਹਰਿਆਣਾ ਅਤੇ ਪੰਜਾਬ ਭਲਕੇ , 27 ਜਨਵਰੀ (ਮੰਗਲਵਾਰ) ਨੂੰ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ SYL ‘ਤੇ ਮਿਲਣ ਵਾਲੇ ਹਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਸੈਣੀ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ ।












