Homeਪੰਜਾਬਪੰਜਾਬ ਪੁਲਿਸ ਨੇ ਇਸ ਪੰਜਾਬੀ ਗਾਇਕ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਇਸ ਪੰਜਾਬੀ ਗਾਇਕ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ : ਹਾਲ ਹੀ ‘ਚ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਪੁਿਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗਾਇਕ ‘ਤੇ ਧੋਖਾਧੜੀ ਕਰਕੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਈ.ਜੀ.ਆਈ. ਏਅਰਪੋਰਟ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਗਰੋਹ ‘ਚ ਸ਼ਾਮਲ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਅਨੁਸਾਰ ਗਾਇਕ ਅਤੇ ਉਸ ਦਾ ਗਰੋਹ ਡੰਕੀ ਰਾਹੀਂ ਅਮਰੀਕਾ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਫਸਾਉਂਦੇ ਸਨ। ਪੰਜਾਬੀ ਗਾਇਕ ਫਤਿਹਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬ੍ਰਾਜ਼ੀਲ ਦਾ ਜਾਅਲੀ ਵੀਜ਼ਾ ਲਾ ਕੇ ਪੰਜ ਵਾਰ ਵੱਖ-ਵੱਖ ਦੇਸ਼ਾਂ ਰਾਹੀਂ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਨੁਸਾਰ 8 ਮਾਰਚ ਨੂੰ ਗੁਰਪ੍ਰੀਤ ਸਿੰਘ ਵਾਸੀ ਪਿੰਡ ਨੌਰੰਗਾਬਾਦ, ਜ਼ਿਲ੍ਹਾ ਤਰਨਤਾਰਨ, ਪੰਜਾਬ ਆਈ.ਜੀ.ਆਈ. ਹਵਾਈ ਅੱਡੇ ‘ਤੇ ਪਹੁੰਚ ਗਏ। ਉਸ ਨੂੰ ਕਜ਼ਾਕਿਸਤਾਨ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਯਾਤਰਾ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਪਾਇਆ ਕਿ ਗੁਰਪ੍ਰੀਤ ਭਾਰਤੀ ਪਾਸਪੋਰਟ ਦੀ ਵਰਤੋਂ ਕਰਕੇ ਭੂਟਾਨ ਤੋਂ ਬਾਅਦ ਥਾਈਲੈਂਡ ਗਿਆ ਸੀ।  ਫਿਰ ਉਥੋਂ ਉਹ ਵੀਜ਼ਾ ਆਨ ਅਰਾਈਵਲ ‘ਤੇ ਕਜ਼ਾਕਿਸਤਾਨ ਚਲਾ ਗਿਆ। ਕਜ਼ਾਕਿਸਤਾਨ ਪਹੁੰਚਣ ‘ਤੇ, ਉਸ ਦਾ ਪਾਸਪੋਰਟ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਕਿਉਂਕਿ 2 ਪੰਨੇ ਫਟ ਗਏ ਸਨ। ਇਸ ਤੋਂ ਬਾਅਦ ਉਸ ਨੂੰ ਐਮਰਜੈਂਸੀ ਸਰਟੀਫਿਕੇਟ ‘ਤੇ ਭਾਰਤ ਡਿਪੋਰਟ ਕਰ ਦਿੱਤਾ ਗਿਆ।

ਧੋਖਾਧੜੀ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਗੁਰਪ੍ਰੀਤ ਨੂੰ ਆਈ.ਜੀ.ਆਈ. ਨੂੰ ਏਅਰਪੋਰਟ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਨੇ ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਵਧੀਆ ਰੋਜ਼ੀ-ਰੋਟੀ ਲਈ ਅਮਰੀਕਾ ਜਾਣਾ ਚਾਹੁੰਦਾ ਸੀ। ਉਹ ਪਿੰਡ ਦੇ ਏਜੰਟ ਸੁਲਤਾਨ ਸਿੰਘ ਨੂੰ ਮਿ ਲਿਆ। ਉਨ੍ਹਾਂ ਪੀੜਤ ਨੂੰ ਵੱਖ-ਵੱਖ ਦੇਸ਼ਾਂ ਰਾਹੀਂ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ। ਉਸ ਤੋਂ 50 ਲੱਖ ਰੁਪਏ ਲੈਣ ਅਤੇ ਯਾਤਰਾ ਦੇ ਸਾਰੇ ਪ੍ਰਬੰਧ ਕਰਨ ਦਾ ਵਾਅਦਾ ਵੀ ਕੀਤਾ। ਗੁਰਪ੍ਰੀਤ ਨੇ ਏਜੰਟ ਨੂੰ 10 ਲੱਖ ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਮੰਜ਼ਿਲ ‘ਤੇ ਪਹੁੰਚ ਕੇ ਦੇਣ ਦਾ ਵਾਅਦਾ ਕੀਤਾ। ਸੁਲਤਾਨ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਬ੍ਰਾਜ਼ੀਲ ਦੀ ਅਗਲੀ ਯਾਤਰਾ ਲਈ ਕਤਰ ‘ਚ ਜਾਅਲੀ ਵੀਜ਼ੇ ਦਾ ਇੰਤਜ਼ਾਮ ਕੀਤਾ ਪਰ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਉਸ ਨੇ ਪਾਸਪੋਰਟ ਤੋਂ ਫਰਜ਼ੀ ਬ੍ਰਾਜ਼ੀਲ ਦੇ ਵੀਜ਼ੇ ਦੇ 2 ਪੰਨੇ ਹਟਾ ਦਿੱਤੇ। ਸੁਲਤਾਨ ਨੇ ਗੁਰਪ੍ਰੀਤ ਨੂੰ ਅਮਰੀਕਾ ਭੇਜਣ ਲਈ 2023 ਅਤੇ 2024 ਵਿੱਚ ਚਾਰ ਵਾਰ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਏਜੰਟ ਸੁਲਤਾਨ ਸਿੰਘ ਵਾਸੀ ਪਿੰਡ ਨੌਰੰਗਾਬਾਦ ਤਰਨਤਾਰਨ ਪੰਜਾਬ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਸੁਲਤਾਨ ਨੇ ਪੰਜਾਬੀ ਗਾਇਕ ਫਤਿਹਜੀਤ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ। ਸੁਲਤਾਨ ਦੇ ਕਹਿਣ ‘ਤੇ ਪੁਲਿਸ ਨੇ ਫਤਿਹਜੀਤ ਦੇ ਸੰਭਾਵਿਤ ਟਿਕਾਣਿਆਂ ‘ਤੇ ਕਈ ਵਾਰ ਛਾਪੇਮਾਰੀ ਕੀਤੀ ਪਰ ਉਹ ਭੱਜਣ ‘ਚ ਕਾਮਯਾਬ ਹੋ ਗਿਆ। ਮੁਲਜ਼ਮਾਂ ਨੇ ਸੈਸ਼ਨ ਕੋਰਟ ਅਤੇ ਦਿੱਲੀ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਆਈ.ਜੀ.ਆਈ. ਪੁਲਿਸ ਨੇ ਏਅਰਪੋਰਟ ਥਾਣਾ ਇੰਚਾਰਜ ਸੁਸ਼ੀਲ ਗੋਇਲ ਦੀ ਅਗਵਾਈ ‘ਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਤਕਨੀਕੀ ਜਾਂਚ ਮਗਰੋਂ ਉਸ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments