Homeਪੰਜਾਬਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਆਈ ਇੱਕ ਹੋਰ ਨਿਰਾਸ਼ਾਜਨਕ ਖ਼ਬਰ

ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਆਈ ਇੱਕ ਹੋਰ ਨਿਰਾਸ਼ਾਜਨਕ ਖ਼ਬਰ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਇੱਕ ਹੋਰ ਨਿਰਾਸ਼ਾਜਨਕ ਖ਼ਬਰ ਆਈ ਹੈ। ਇਸ ਵਾਰ ਕੇਂਦਰ ਨੇ ਪੰਜਾਬ ਨੂੰ ਦਿੱਤੇ ਗਏ ਕਰਜ਼ੇ ਦੀ ਰਕਮ ਵਿੱਚ 16 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕੀਤੀ ਹੈ।

ਪੰਜਾਬ ਸਰਕਾਰ ਨੇ ਕੁੱਲ 47,076.40 ਕਰੋੜ ਰੁਪਏ ਦਾ ਕਰਜ਼ਾ ਮੰਗਿਆ ਸੀ, ਪਰ ਇਸ ਵਿੱਚੋਂ 16,676 ਕਰੋੜ ਰੁਪਏ ਕੱਟ ਲਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕਟੌਤੀ ਵੱਖ-ਵੱਖ ਸੈਕਟਰਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਦੇ ਬਦਲੇ ਪਾਵਰਕਾਮ ਨੂੰ ਸਬਸਿਡੀ ਦਾ ਭੁਗਤਾਨ ਨਾ ਕਰਨ ਕਾਰਨ ਕੀਤੀ ਗਈ ਹੈ। ਇਸ ਕਟੌਤੀ ਦਾ ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੀ ਆਰਥਿਕਤਾ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਵਿੱਤੀ ਤੌਰ ‘ਤੇ ਕਮਜ਼ੋਰ ਸਥਿਤੀ ਵਿੱਚ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments