Homeਪੰਜਾਬਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਨਵੇਂ ਅਕਾਦਮਿਕ ਸੈਸ਼ਨ ਦੇ ਨਾਲ, ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਹੋਵੇਗੀ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫ਼ੈੈਸਲਾ ਕੀਤਾ ਹੈ।

ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ, ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ। ਹਾਲਾਂਕਿ ਮਾਹਰਾਂ ਮੁਤਾਬਕ ਜੇਕਰ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਐਮਰਜੈਂਸੀ ਸਥਿਤੀ ਪੈਦਾ ਹੁੰਦੀ ਹੈ ਤਾਂ ਸਰਕਾਰ ਇਸ ਬਾਰੇ ਪਹਿਲਾਂ ਵੀ ਫ਼ੈੈਸਲਾ ਲੈ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments