Homeਦੇਸ਼ਤੇਲੰਗਾਨਾ ਦੇ ਸੰਗਰੇਡੀ ਜ਼ਿਲ੍ਹੇ ’ਚ ਮਿਡ ਡੇ ਮੀਲ ਦਾ ਖਾਣਾ ਖਾਣ ਤੋਂ...

ਤੇਲੰਗਾਨਾ ਦੇ ਸੰਗਰੇਡੀ ਜ਼ਿਲ੍ਹੇ ’ਚ ਮਿਡ ਡੇ ਮੀਲ ਦਾ ਖਾਣਾ ਖਾਣ ਤੋਂ ਬਾਅਦ 22 ਬੱਚੇ ਹੋਏ ਬੀਮਾਰ

ਤੇਲੰਗਾਨਾ : ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਦੀ ਆੜ ਵਿੱਚ ਬੱਚਿਆਂ ਨੂੰ ਘਟੀਆ ਅਤੇ ਬਿਨ੍ਹਾਂ ਪੌਸ਼ਟਿਕ ਵਾਲਾ ਭੋਜਨ ਪਰੋਸੇ ਜਾਣ ’ਤੇ ਕਈ ਮਾਮਲੇ ਪਹਿਲਾਂ ਵੀ ਸਾਹਮਣੇ ਆਏ ਚੁੱਕੇ ਹਨ। ਇਨ੍ਹਾਂ ਘਟਨਾਵਾਂ ਦੇ ਚੱਲਦੇ ਬੱਚਿਆ ਦੀ ਸਿਹਤ ਪ੍ਰਭਾਵਾਂ ’ਤੇ ਪੈਣ ਵਾਲੇ ਜਾਣਨ ਦੇ ਬਾਵਜੂਦ, ਇਨ੍ਹਾਂ ਬਾਰੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ। ਬੱਚੇ ਇਸ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ, ਅਤੇ ਪ੍ਰਸ਼ਾਸਨ ਅੱਖਾਂ ਬੰਦ ਕਰ ਕੇ ਬੈਠਾ ਰਹਿੰਦਾ ਹੈ। ਅਜਿਹੇ ਹੀ ਇੱਕ ਸ਼ਰਮਨਾਕ ਮਾਮਲਾ ਤੇਲੰਗਾਨਾ ਦੇ ਸੰਗਰੇਡੀ ਜ਼ਿਲ੍ਹੇ ਵਿੱਚ ਸਾਹਮਣੇ ਆਈ ਹੈ। ਜਿੱਥੇ ਇੱਕ ਪ੍ਰਾਇਮਰੀ ਸਕੂਲ ਵਿੱਚ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ 22 ਬੱਚੇ ਬੀਮਾਰ ਹੋ ਗਏ, ਜਿਨ੍ਹਾਂ ਨੂੰ  ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਪਿਆ।

ਖਾਣ ਤੋਂ ਬਾਅਦ ਬੱਚਿਆਂ ਹੋਏ ਬੀਮਾਰ

ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸਕੂਲ ਵਿੱਚ ਬੱਚਿਆਂ ਨੂੰ ਦੁਪਹਿਰ ਦੇ ਖਾਣੇ ਵਿੱਚ ਸਾਂਬਰ ਅਤੇ ਚਾਵਲ ਪਰੋਸੇ ਗਏ ਸਨ। ਖਾਣਾ ਖਾਣ ਦੇ ਥੋੜ੍ਹੀ ਦੇਰ ਬਾਅਦ ਲਗਭਗ 22 ਬੱਚਿਆਂ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗੀ। ਇਸ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇੱਥੇ ਬੱਚਿਆਂ ਦਾ ਇਲਾਜ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਆਇਆ ਹੈ। ਜਾਣਕਾਰੀ ਦੇ ਅਨੁਸਾਰ ਸਾਰੇ ਬੱਚਿਆਂ ਨੂੰ ਜਲਦ ਹੀ ਛੁੱਟੀ ਦਿੱਤੀ ਜਾਵੇਗੀ।

ਮਿਡ-ਡੇਅ ਮੀਲ ’ਚ ਦਿੱਤਾ ਗਿਆ ਸਾਂਬਰ ਅਤੇ ਚੌਲ

ਨਾਰਾਇਣਖੇੜ ਪੁਲਿਸ ਦੇ ਇੱਕ ਅਧਿਕਾਰੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੀਬ 22 ਬੱਚਿਆਂ ਨੂੰ ਸਕੂਲ ਵਿੱਚ ਸਾਂਬਰ ਤੇ ਚੌਲ ਖਾਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਹੁਣ ਸਾਰੇ ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੈ ਅਤੇ ਸਾਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਰਾਤ ਤੱਕ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਅਜੇ ਕਿਸੇ ਵੀ ਬੱਚੇ ਦੇ ਮਾਤਾ-ਪਿਤਾ ਵੱਲੋਂ ਸਕੂਲ ਪ੍ਰਸ਼ਾਸਨ ਦੇ ਖਿਲਾਫ ਕੋਈ ਸ਼ਿਕਾਇਤ ਨਹੀਂ ਮਿਲੀ ਹੈ।

ਮਾਮਲੇ ਦੀ ਜਾਂਚ ਸ਼ੁਰੂ

ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਬੱਚਿਆਂ ਨੂੰ ਪਰੋਸੇ ਗਏ ਭੋਜਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਜਾਂ ਘਟੀਆ ਸਮੱਗਰੀ ਦਾ ਇਸਤੇਮਾਲ ਤਾਂ ਨਹੀਂ ਹੋਇਆ ਸੀ, ਜਿਸ ਕਾਰਨ ਕਰ ਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਲਈ ਭੋਜਨ ਦੀ ਗੁਣਵੱਤਾ ਅਤੇ ਰਸੋਈ ਪ੍ਰਬੰਧਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਧਿਆਨ ਦੇਣ ਯੋਗ ਹੈ ਕਿ ਹਾਲ ਹੀ ਵਿੱਚ, ਤਾਮਿਲਨਾਡੂ ਦੇ ਕੋਇੰਬਟੂਰ ਨੇੜੇ ਇੱਕ ਸਰਕਾਰੀ ਸਕੂਲ ਵਿੱਚ ਮਿਡ-ਡੇਅ ਮੀਲ ਖਾਣ ਤੋਂ ਬਾਅਦ 33 ਵਿਦਿਆਰਥੀ ਬਿਮਾਰ ਹੋ ਗਏ ਸਨ। ਅਜਿਹੀਆਂ ਘਟਨਾਵਾਂ ਦੇ ਲਗਾਤਾਰ ਵਾਪਰਨ ਨਾਲ ਮਿਡ-ਡੇਅ ਮੀਲ ਸਕੀਮਾਂ ਦੀ ਨਿਗਰਾਨੀ ਅਤੇ ਭੋਜਨ ਸੁਰੱਖਿਆ ਮਾਪਦੰਡਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments