Homeਪੰਜਾਬਸੱਚਖੰਡ ਡੇਰਾ ਬੱਲਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਸੱਚਖੰਡ ਡੇਰਾ ਬੱਲਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਜਲੰਧਰ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ ਹਨ। ਉੱਥੋਂ ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ‘ਤੇ ਰੱਖਿਆ ਅਤੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਸੱਚਖੰਡ ਡੇਰਾ ਬੱਲਾਂ ਪਹੁੰਚਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 4:00 ਵਜੇ ਜਲੰਧਰ ਦੇ ਸੱਚਖੰਡ ਡੇਰਾ ਬੱਲਾਂ ਪਹੁੰਚ ਰਹੇ ਹਨ। ਉਨ੍ਹਾਂ ਦੇ ਆਉਣ ਲਈ ਡੇਰੇ ਦੇ ਅੰਦਰ ਇੱਕ ਸਟੇਜ ਬਣਾਈ ਗਈ ਹੈ। ਸਟੇਜ ‘ਤੇ ਸਿਰਫ਼ ਦੋ ਕੁਰਸੀਆਂ ਰੱਖੀਆਂ ਗਈਆਂ ਹਨ: ਇੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਤੇ ਦੂਜੀ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਦੇ ਲਈ ਰੱਖੀ ਗਈ ਹੈ।

ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ‘ਤੇ ਕੇਵਲ ਡੇਰਾ ਬੱਲਾਂ ਵਿੱਚ ਨਮਨ ਕਰਨ ਦੇ  ਲਈ ਆ ਰਹੇ ਹਨ। ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਪਰ ਉਨ੍ਹਾਂ ਦੇ ਇਸ ਦੌਰੇ ਨੂੰ ਰਾਜਨੀਤਿਕ ਨਜ਼ਰੀਏ ਨਾਲ ਵੀ ਦੇਖਿਆ ਜਾ ਰਿਹਾ ਹੈ। ਖਾਸ ਕਰ ਦੋਆਬਾ ਦੀ ਰਾਜਨੀਤਿ ਵਿੱਚ ਅਹਿਮ ਸਥਾਨ ਰੱਖਣ ਵਾਲੇ ਡੇਰਾ ਬੱਲਾਂ ਵਿੱਚ ਪ੍ਰਧਾਨ ਮੰਤਰੀ ਦਾ ਆਉਣਾ ਬਹੁਤ ਖਾਸ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments