Homeਪੰਜਾਬਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ...

ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਪਹਿਲਾਂ ਬਿਆਨ ਆਇਆ ਸਾਹਮਣੇ

ਪੰਜਾਬ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਨਾਭਾ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਬਿਆਨ ਸਾਹਮਣੇ ਆਇਆ ਹੈ ,ਜਿਸ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ , ਜਦੋਂ ਮੀਡੀਆ ਨੇ ਉਨ੍ਹਾਂ ਨੂੰ ਮਜੀਠੀਆ ਨੂੰ ਮਿਲਣ ਦਾ ਕਾਰਨ ਪੁੱਛਿਆ ,ਤਾਂ ਡੇਰਾ ਪ੍ਰਮੁੱਖ ਨੇ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਨੇ ਸਵਾਲੀਆਂ ਅੰਦਾਜ ਵਿੱਚ ਕਿਹਾ ਕਿ ਜੇਕਾਰ ਆਪਣਾ ਕੋਈ ਕਰੀਬੀ ਜੇਲ੍ਹ ਵਿੱਚ ਹੋਵੇ ਤਾਂ ਕੀ ਉਸਨੂੰ ਮਿਲਣਾ ਨਹੀਂ ਚਾਹੀਦਾ ? ਇਸ ਦੌਰਾਨ ਉਨ੍ਹਾਂ ਨੂੰ ਜਦੋਂ ਮਜੀਠੀਆ ‘ਤੇ ਲੱਗੇ ਨਸ਼ੀਲੇ ਪਦਾਰਥਾਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਬਾਰੇ ਸਵਾਲ ਕੀਤਾ ਗਿਆ , ਤਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਅਤੇ ਉਹ ਸਿਰਫ਼ ਪਰਿਵਾਰਕ ਸਬੰਧਾਂ ਕਾਰਨ ਹੀ ਉਨ੍ਹਾਂ ਨੂੰ ਮਿਲਣ ਆਏ ਹਨ। ਇਸ ਦੌਰਾਨ ਬਾਬਾ ਗੁਰਿੰਦਰ ਢਿੱਲੋਂ ਜੀ ਨੇ ਇਹ ਵੀ ਕਿਹਾ ਕਿ ਮੈਨੂੰ ਕਿਸੇ ‘ਤੇ ਟਿੱਪਣੀ ਕਰਨਾ ਸ਼ੋਭਾ ਨਹੀਂ ਦਿੰਦਾ। ਸਰਕਾਰ ਆਪਣੀ ਜਗ੍ਹਾ ‘ਤੇ ਹੈ ਅਤੇ ਮੇਰੀ ਰਿਸ਼ਤੇਦਾਰੀ ਹੈ ,ਜਿਸਦੇ ਚਲਦਿਆਂ ਉਹ ਮੁਲਾਕਾਤ ਕਰਨ ਆਏ ਹਨ ।

ਇਹ ਗੱਲ ਧਿਆਨ ਦੇਣ ਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਜੇਲ੍ਹ ਵਿੱਚ ਬਿਕਰਮ ਮਜੀਠੀਆ ਨੂੰ ਮਿਲਣ ਆਏ ਹਨ। ਉਹ ਪਹਿਲਾਂ ਵੀ ਨਾਭਾ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਗਏ ਸਨ, ਪਰ ਉਨ੍ਹਾਂ ਨੇ ਉਸ ਸਮੇਂ ਕੋਈ ਜਨਤਕ ਬਿਆਨ ਨਹੀਂ ਦਿੱਤਾ ਸੀ। ਇਸ ਵਾਰ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਿਕ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਨਾਲ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments