ਪੰਜਾਬ : ਪੰਜਾਬ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮਾਨ ਸਰਕਾਰ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦੇ ਹੋਏ ਹੁਣ ਪੰਜਾਬ ਵਿੱਚ ਇੱਕ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ (New Anti-Narcotics Task Force) ਦਾ ਗਠਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੋਹਾਲੀ ਵਿੱਚ ਇਸ ਦਾ ਉਦਘਾਟਨ ਕਰਨਗੇ। ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਉਦੇਸ਼ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨਾ ਹੈ। ਹੁਣ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸੇਗੀ।
ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਮਾਨ ਭਲਕੇ ਸਵੇਰੇ 11 ਵਜੇ ਮੋਹਾਲੀ ਵਿੱਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਵੀ ਜਾਰੀ ਕਰਨਗੇ। ਇਸ ਵਟਸਐਪ ਨੰਬਰ ‘ਤੇ ਪੰਜਾਬ ਦੇ ਲੋਕ ਐਂਟੀ ਨਾਰਕੋਟਿਕ ਟਾਸਕ ਫੋਰਸ ਨੂੰ ਨਸ਼ਾ ਤਸਕਰੀ ਅਤੇ ਸਮੱਗਲਰਾਂ ਬਾਰੇ ਜਾਣਕਾਰੀ ਦੇ ਸਕਣਗੇ। ਜਾਣਕਾਰੀ ਅਨੁਸਾਰ ਇਮਾਰਤ ਵਿੱਚ ਬਣੀ ਅਤਿ ਆਧੁਨਿਕ ਕੰਪਿਊਟਰ ਲੈਬ ਪੰਜਾਬ ਵਿੱਚ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੇਗੀ।