Homeਦੇਸ਼ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਪਹੁੰਚਣਗੇ ਜੰਮੂ-ਕਸ਼ਮੀਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਨੂੰ ਪਹੁੰਚਣਗੇ ਜੰਮੂ-ਕਸ਼ਮੀਰ

ਸ੍ਰੀਨਗਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਪਹੁੰਚ ਰਹੇ ਹਨ। ਜਾਣਕਾਰੀ ਲਈ ਦੱਸ ਦਈਏ ਕਿ ਅਮਿਤ ਸ਼ਾਹ ਆਪਣੇ 3 ਦਿਨਾਂ ਦੇ ਦੌਰੇ ‘ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ, ਸਥਾਨਕ ਰਾਜਨੀਤਿਕ ਆਗੂਆਂ ਨਾਲ ਗੱਲਬਾਤ ਕਰਨ ਅਤੇ ਡਿਵੈਲਪਮੈਂਟ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਅਤੇ ਉਨ੍ਹਾਂ ਨੂੰ ਲਾਂਚ ਕਰਨ ਲਈ ਅੱਜ ਸ਼ਾਮ ਇੱਥੇ ਪਹੁੰਚਣਗੇ।

ਅਧਿਕਾਰੀਆਂ ਨੇ ਕਿਹਾ ਕਿ ਸ਼ਾਹ ਸ਼ਾਮ 5 ਵਜੇ ਦੇ ਕਰੀਬ ਪਹੁੰਚਣਗੇ ਅਤੇ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਵਿੱਚਗ੍ਰਹਿ ਮੰਤਰਾਲੇ (MHA), ਖੁਫੀਆ ਏਜੰਸੀਆਂ, ਜੰਮੂ-ਕਸ਼ਮੀਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਉੱਚ ਅਧਿਕਾਰੀ ਹਿੱਸਾ ਲੈਣਗੇ ।

ਹਾਲਾਕਿ, ਗ੍ਰਹਿ ਮੰਤਰੀ 7 ਫਰਵਰੀ ਦੀ ਸਵੇਰ ਨੂੰ ਜੰਮੂ ਤੋਂ ਸ਼੍ਰੀਨਗਰ ਲਈ ਰਵਾਨਾ ਹੋਣਗੇ, ਜਿੱਥੇ ਉਹ ਜੰਮੂ-ਕਸ਼ਮੀਰ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ, ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਸ਼੍ਰੀਨਗਰ ਸ਼ਹਿਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ, ਜਦੋਂ ਕਿ ਵੱਖ-ਵੱਖ ਥਾਵਾਂ ‘ਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।

ਇਸ ਦੌਰਾਨ, ਸੱਤਾਧਾਰੀ ਨੈਸ਼ਨਲ ਕਾਨਫਰੰਸ (NC) ਦੇ ਬੁਲਾਰੇ ਅਤੇ ਵਿਧਾਇਕ ਤਨਵੀਰ ਸਾਦਿਕ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨੇ ਜੰਮੂ-ਕਸ਼ਮੀਰ ਰਾਜ ਲਈ ਉਮੀਦਾਂ ਨੂੰ ਮੁੜ ਫਿਰ ਤੋਂ ਜਾਗ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments