ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸਰਹੱਦ ਪਾਰੋਂ ਤਸਕਰੀ ਅਤੇ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਪੁਲਿਸ ਨੇ ਜਰਮਨ ਸਿੰਘ ਨੂੰ ਹਥਿਆਰਾਂ ਅਤੇ ਜਾਅਲੀ ਕਰੰਸੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਇੱਕ ਗਲਾਕ 9 ਐਮ.ਐਮ ਪਿਸਤੌਲ, 30 ਕੈਲੀਬਰ ਦੀ ਪਿਸਤੌਲ, ਤਿੰਨ ਮੈਗਜ਼ੀਨ ਅਤੇ 2,15,500 ਰੁਪਏ ਦੇ ਜਾਅਲੀ ਨੋਟ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਮੱਗਰੀ ਆਈ.ਐਸ.ਆਈ ਏਜੰਟਾਂ ਦੁਆਰਾ ਖੇਤਰ ਵਿੱਚ ਅਸ਼ਾਂਤੀ ਪੈਦਾ ਕਰਨ ਦੇ ਉਦੇਸ਼ ਨਾਲ ਭੇਜੀ ਗਈ ਸੀ।
ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਫ.ਆਈ.ਆaਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਅੱਤਵਾਦੀ ਮਾਡਿਊਲਾਂ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।