Homeਪੰਜਾਬਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਦਿੱਤੀ ਨਵੀਂ ਦਿਸ਼ਾ : ਅਜੀਤਪਾਲ...

ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਨੂੰ ਦਿੱਤੀ ਨਵੀਂ ਦਿਸ਼ਾ : ਅਜੀਤਪਾਲ ਸਿੰਘ ਕੋਹਲੀ

ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬੀਤੇ ਦਿਨ ਪੰਜਾਬ ਸਰਕਾਰ ਦੀ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ “ਮਾਪਿਆਂ ਦੀ ਵਰਕਸ਼ਾਪ-2” ਪ੍ਰੋਗਰਾਮ ਅਧੀਨ ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੀ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਇਸ ਮੌਕੇ ਵਿਧਾਇਕ ਕੋਹਲੀ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕੌਂਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਹਰਮਨ ਸੰਧੂ, ਰਮਨਪ੍ਰੀਤ ਕੌਰ ਕੋਹਲੀ, ਐਸ.ਐਮ.ਸੀ.ਕਮੇਟੀ ਦੇ ਸਿੱਖਿਆ ਮਾਹਿਰ ਸ. ਰਵਿੰਦਰਪਾਲ ਕੋਹਲੀ ਜੋਨੀ ਅਤੇ ਹਰਜੀਤ ਕੌਰ ਸਮੇਤ ਸਿੱਖਿਆ ਕੁਆਰਡੀਨੇਟਰ ਯੋਗੇਸ਼ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੀ ਮੌਜੂਦ ਸਨ।

ਇਸ ਦੌਰਾਨ ਮਾਪਿਆਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ ਹੈ ਅਤੇ ਅੱਜ ਸਾਡੇ ਸਰਕਾਰੀ ਸਕੂਲ ਕਿਸੇ ਪ੍ਰਾਈਵੇਟ ਸਕੂਲ ਤੋਂ ਪਿੱਛੇ ਨਾ ਰਹਿ ਕੇ ਸਗੋਂ ਦੋ ਕਦਮ ਅੱਗੇ ਆ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਬੱਚੇ ਅਤੇ ਮਾਪੇ ਸਰਕਾਰੀ ਸਕੂਲਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਨੇ ਸਿੱਖਿਆ ਕ੍ਰਾਂਤੀ ਨੂੰ ਸਫ਼ਲ ਬਣਾਉਣ ਲਈ ਸਰਕਾਰ ਦੇ ਨਾਲ ਮਾਪਿਆਂ ਨੂੰ ਵੀ ਇਕਜੁਟ ਹੋਣ ਦਾ ਸੱਦਾ ਦਿੱਤਾ।

ਸਮਾਗਮਾਂ ਦੌਰਾਨ ਦੋਵੇਂ ਸਕੂਲਾਂ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਆਏ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਤੇ ਅਧਿਆਪਕ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments