Homeਪੰਜਾਬਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕੈਂਪ ਦਾ ਸਿਹਤ ਮੰਤਰੀ ਵੱਲੋਂ ਜਾਇਜ਼ਾ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕੈਂਪ ਦਾ ਸਿਹਤ ਮੰਤਰੀ ਵੱਲੋਂ ਜਾਇਜ਼ਾ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਨੂੰ ਨਵੀਂ ਦਿਸ਼ਾ ਦੇਣ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਤੇ ਗੁਣਵੱਤਾ ਵਿੱਚ ਸੁਧਾਰ ਲਿਆਂਦੇ ਜਾਣ ਲਈ ਸੂਬੇ ਭਰ ਵਿੱਚ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ। ਇਸ ਅਭਿਆਨ ਤਹਿਤ ਪਟਿਆਲਾ ਦੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਵਿੱਚ “ਮਾਪਿਆਂ ਦੀ ਵਰਕਸ਼ਾਪ” ਕਰਵਾਈ ਗਈ।

ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਾਪਿਆਂ ਦੀ ਵਰਕਸ਼ਾਪ ਦੌਰਾਨ ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਬਦਲਾਅ ਤਾਂ ਹੀ ਸੰਭਵ ਹੈ ਜਦੋਂ ਸਰਕਾਰ, ਮਾਪੇ ਅਤੇ ਅਧਿਆਪਕ ਤਿੰਨੇ ਇਕਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਨਵੀਂ ਸੋਚ ਅਤੇ ਨਵੇਂ ਮਿਆਰਾਂ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਓਹਨਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲ ਹੁਣ ਦੇਸ਼ ਦੇ ਬਿਹਤਰ ਸਕੂਲ ਬਣ ਗਏ ਹਨ।

ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਤਿਆਰੀ ਲਈ ਢੁਕਵਾਂ ਅਤੇ ਸਕਾਰਾਤਮਕ ਮਾਹੌਲ ਸਿਰਜਣ ਅਤੇ ਅਧਿਆਪਕਾਂ ਨਾਲ ਸਾਂਝੇ ਰੂਪ ਵਿੱਚ ਯਤਨ ਕਰਨ। ਉਨ੍ਹਾਂ ਕਿਹਾ ਕਿ “ਮਾਂ-ਪਿਓ ਦਾ ਸਾਥ, ਬੱਚਿਆਂ ਦਾ ਵਿਕਾਸ” ਸਿਰਫ਼ ਨਾਅਰਾ ਨਹੀਂ, ਸਗੋਂ ਸਮਾਜ ਦੀ ਤਰੱਕੀ ਦੀ ਨੀਵ ਹੈ। ਇਸ ਮੌਕੇ ਉਨ੍ਹਾਂ ਵੱਲੋਂ ਦਾਖਲਾ ਮੁਹਿੰਮ 2026 ਦਾ ਵੀ ਆਗਾਜ਼ ਕੀਤਾ ਗਿਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ  ਉਪਰੰਤ ਸਿਹਤ ਮੰਤਰੀ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ ” ਹਰ ਪਰਿਵਾਰ ਲਈ ਮੁਫ਼ਤ ਇਲਾਜ” ਦੇ ਤਹਿਤ ਪਟਿਆਲਾ ਦੇ ਤ੍ਰਿਪੜੀ ਵਿਖੇ ਲੱਗੇ ਰਜਿਸਟ੍ਰੇਸ਼ਨ ਕੈਂਪ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕੈਂਪ ਵਿੱਚ ਚੱਲ ਰਹੀ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਇਹ ਪ੍ਰਕਿਰਿਆ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਮਕਸਦ ਹਰ ਪਰਿਵਾਰ ਨੂੰ  10 ਲੱਖ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਨਾਗਰਿਕ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵੰਚਿਤ ਨਾ ਰਹੇ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ, ਦੋਵੇਂ ਖੇਤਰਾਂ ਵਿੱਚ ਸਰਕਾਰੀ ਉਪਰਾਲੇ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਅੱਗੇ ਲੈ ਕੇ ਜਾਣਗੇ।

ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਪ੍ਰਿੰਸੀਪਲ ਮਲਟੀਪਰਪਜ਼ ਵਿਜੇ ਕਪੂਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਸੰਦੀਪ ਕੁਮਾਰ, ਸੀਨੀਅਰ ਲੈਕਚਰਾਰ ਸੁਖਵਿੰਦਰ ਕੌਰ, ਹਰਿੰਦਰ ਕੌਰ, ਸੁਰੇਸ਼ ਕੌਸ਼ਲ, ਮਨਪ੍ਰੀਤ ਕੌਰ, ਰਸ਼ਪਾਲ ਸਿੰਘ, ਜਤਿੰਦਰ ਸਿੰਘ ਸਮੂਹ ਸਟਾਫ ਮੈਂਬਰ, ਵਿਦਿਆਰਥੀ, ਮਾਪੇ, ਜਸਬੀਰ ਗਾਂਧੀ, ਸੁਰੇਸ਼ ਰਾਏ, ਯਸ਼ਪਾਲ ਸ਼ਰਮਾ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments