Homeਪੰਜਾਬਮਸ਼ਹੂਰ ਪੰਜਾਬੀ ਸਟੇਜ ਗਾਇਕ ਅਮਨ ਸਹੋਤਾ 'ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ...

ਮਸ਼ਹੂਰ ਪੰਜਾਬੀ ਸਟੇਜ ਗਾਇਕ ਅਮਨ ਸਹੋਤਾ ‘ਤੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਲੁਧਿਆਣਾ: ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਮਸ਼ਹੂਰ ਪੰਜਾਬੀ ਸਟੇਜ ਗਾਇਕ ਅਮਨ ਸਹੋਤਾ ‘ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਮਨ ਕਿਸੇ ਨਿੱਜੀ ਕੰਮ ਲਈ ਅੰਬੇਡਕਰ ਨਗਰ ਗਏ ਸਨ ,ਇਸ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅਚਾਨਕ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ।

ਹਮਲੇ ਵਿੱਚ ਅਮਨ ਸਹੋਤਾ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰ ਉਨ੍ਹਾਂ ਦੀ ਹਾਲਤ ਦੀ ਨਿਗਰਾਨੀ ਕਰ ਰਹੇ ਹਨ। ਇਸ ਘਟਨਾ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ ਅਤੇ ਗਾਇਕ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।

ਹਮਲੇ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੈ। ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਸੀ ਜਾਂ ਕੋਈ ਹੋਰ ਕਾਰਨ ਸਪੱਸ਼ਟ ਨਹੀਂ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments