Homeਪੰਜਾਬਇੱਕ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਇੱਕ ਪਿਸਤੌਲ ਤੇ ਦੋ ਜ਼ਿੰਦਾ ਕਾਰਤੂਸ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਅਸਲਾ ਐਕਟ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ. ਇੰਸਪੈਕਟਰ ਰੁਵਨੀਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸੀਆਈਏ ਸਟਾਫ ਵਿੱਚ ਤਾਇਨਾਤ ਏ.ਐਸ.ਆਈ. ਬਲਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਗਸ਼ਤ ਦੌਰਾਨ ਪਿੰਡ ਕਰੀਹਾ ਦੇ ਨਹਿਰੀ ਪੁਲ ਕੋਲ ਮੌਜੂਦ ਸੀ।

ਕਿ ਵਿਸ਼ੇਸ਼ ਪੁਲਿਸ ਮੁਖਬਰ ਨੇ ਸੂਚਨਾ ਦਿੱਤੀ ਕਿ ਜਸਵਿੰਦਰ ਕੁਮਾਰ ਉਰਫ਼ ਜੱਸੀ ਪੁੱਤਰ ਸਰਬਜੀਤ ਰਾਮ ਅਤੇ ਜਸਵਿੰਦਰ ਕੁਮਾਰ ਉਰਫ਼ ਬਿੰਦਾ ਪੁੱਤਰ ਕ੍ਰਿਸ਼ਨ ਲਾਲ, ਦੋਵੇਂ ਵਾਸੀ ਗੁਣਾਚੌਰ ਥਾਣਾ ਮੁਕੰਦਪੁਰ, ਅੱਜ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਨਾਜਾਇਜ਼ ਹਥਿਆਰਾਂ ਨਾਲ ਪਿੰਡ ਕਰੀਹਾ ਦੇ ਮੋੜ ਅੱਗੇ ਰੇਲਵੇ ਟਰੈਕ ਦੇ ਕਿਨਾਰੇ ਘੁੰਮ ਰਹੇ ਹਨ।

ਐਸ.ਐਚ.ਓ. ਨੇ ਦੱਸਿਆ ਕਿ ਉਪਰੋਕਤ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਜਸਵਿੰਦਰ ਕੁਮਾਰ ਉਰਫ਼ ਜਸ ਅਤੇ ਜਸਵਿੰਦਰ ਕੁਮਾਰ ਉਰਫ਼ ਬਿੰਦਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਵਿੰਦਰ ਕੁਮਾਰ ਉਰਫ਼ ਜੱਸੀ, ਪੁੱਤਰ ਸਰਵਜੀਤ ਸਿੰਘ, ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ, ਇਹ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮਾਂ ਨੇ ਗੈਰ-ਕਾਨੂੰਨੀ ਪਿਸਤੌਲ ਅਤੇ ਕਾਰਤੂਸ ਕਿੱਥੋਂ ਪ੍ਰਾਪਤ ਕੀਤੇ ਅਤੇ ਇਲਾਕੇ ਵਿੱਚ ਘੁੰਮਦੇ ਹੋਏ ਉਹ ਕਿਹੜਾ ਅਪਰਾਧ ਕਰਨ ਦਾ ਇਰਾਦਾ ਰੱਖਦੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments